ਲਾਡੋਵਾਲ ਟੋਲ ਪਲਾਜ਼ਾ ਦੇ ਵਧੇ ਹੋਏ ਰੇਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜੇਬਾਂ ‘ਤੇ ਪਿਆ ਹੈ। ਦੱਸ ਦਈਏ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਦੇ ਪਿਛਲੇ ਮਹੀਨੇ 30 ਫੀਸਦੀ ਰੇਟ ਵਧਾਏ ਸਨ। ਲੋਕਾਂ ਅਤੇ 20 ਕਿਲੋਮੀਟਰ ਦੇ ਦਾਇਰੇ ਵਿਚ ਰਹਿਣ ਵਾਲੇ ਲੋਕਾਂ ਦੀਆਂ ਸਾਰੀਆਂ ਸਹੂਲਤਾਂ ਵੀ ਖ਼ਤਮ ਕਰ ਦਿੱਤੀਆਂ ਗਈਆਂ ਹਨ। ਸਥਾਨਕ ਲੋਕਾਂ ਲਈ ਮਹੀਨਾਵਾਰ ਪਾਸ ਦਾ ਰੇਟ ਵੀ ਢਾਈ ਗੁਣਾ ਵਧਾ ਦਿਤਾ ਗਿਆ ਹੈ। ਟੈਕਸੀ ਡਰਾਈਵਰਾਂ ਲਈ ਪਰਮਿਟ ਦੀ ਸਹੂਲਤ ਹੁਣ ਪੂਰੀ ਤਰਾਂ ਖ਼ਤਮ ਕਰ ਦਿੱਤੀ ਗਈ ਹੈ। ਨਵੀਆਂ ਲਾਗੂ ਹੋਈਆਂ ਦਰਾਂ ਤੋਂ ਬਾਅਦ, ਲਾਡੋਵਾਲ ਟੋਲ ਪਲਾਜ਼ਾ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ‘ਚੋਂ ਪਹਿਲੇ ਨੰਬਰ ‘ਤੇ ਆਇਆ ਹੈ।