ਪੰਜਾਬ ਦੇ ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ‘ਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ‘ਚ ਕੁੱਲ 4 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਪੁਲਿਸ ਫਿਲਹਾਲ ਘਟਨਾ ਵਾਲੀ ਥਾਂ ‘ਤੇ ਚੱਲੀਆਂ ਗੋਲੀਆਂ ਦੀ ਕੁੱਲ ਗਿਣਤੀ ਦੀ ਜਾਂਚ ਕਰ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਝੜਪ ਦਾ ਅਸਲ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੂੰ ਦਿੱਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਸਿਵਲ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਦੀ ਪਛਾਣ ਮੋਹਿਤ ਕੁਮਾਰ ਵਜੋਂ ਹੋਈ ਹੈ। ਮੋਹਿਤ ਢੰਡਾਰੀ ਖੁਰਦ ਇਲਾਕੇ ਦੇ ਇੱਕ ਸਰਕਾਰੀ ਸਕੂਲ ਦਾ 11ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਗਲੀ ਵਿੱਚ ਖੜ੍ਹਾ ਲੜਾਈ ਦੇਖ ਰਿਹਾ ਸੀ। ਜਿਸ ਦੌਰਾਨ ਇੱਕ ਗੋਲੀ ਉਸ ਦੇ ਪੱਟ ਵਿੱਚ ਲੱਗੀ। ਜਿਸ ਨੂੰ ਇਲਾਕੇ ਦੇ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ।
ਹਸਪਤਾਲ ਵਿੱਚ ਪੁੱਜੇ ਲੋਕਾਂ ਨੇ ਦੱਸਿਆ ਕਿ ਲੜਾਈ ਦਾ ਮੁੱਖ ਕਾਰਨ ਇੱਕ ਧਿਰ ਵੱਲੋਂ ਆਪਣੇ ਕਿਰਾਏਦਾਰਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਘਰੋਂ ਬਾਹਰ ਕੱਢਣ ਦਾ ਸੀ। ਇਸੇ ਨੂੰ ਲੈ ਕੇ ਇਲਾਕੇ ਦੇ ਦੋ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚ ਝਗੜਾ ਹੋ ਗਿਆ ਸੀ। ਜਿਸ ਕਾਰਨ ਦੇਰ ਰਾਤ ਦੋਵਾਂ ਘਰਾਂ ਦੇ ਲੋਕਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।