ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ (114) ਨੂੰ ਅੱਜ ਅੰਤਿਮ ਵਿਦਾਈ ਦਿੱਤੀ ਜਾਵੇਗੀ। ਪੰਜਾਬ ਦੇ ਜਲੰਧਰ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਦੁਪਹਿਰ 12 ਵਜੇ ਦੇ ਕਰੀਬ ਅੰਤਿਮ ਸਸਕਾਰ ਹੋਵੇਗਾ। ਮ੍ਰਿਤਕ ਦੇਹ ਸਵੇਰੇ 9 ਵਜੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ, ਜਿਸ ਤੋਂ ਬਾਅਦ ਲੋਕ ਲਗਾਤਾਰ ਪਹੁੰਚ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੀ ਫ਼ੌਜਾ ਸਿੰਘ ਨੂੰ ਅੰਤਿਮ ਦੇਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਹਨ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦਫ਼ਤਰ ਤੋਂ ਦੌੜਾਕ ਫੌਜਾ ਸਿੰਘ ਦੇ ਪਰਿਵਾਰ ਨੂੰ ਇੱਕ ਪੱਤਰ ਵੀ ਭੇਜਿਆ ਗਿਆ ਹੈ।
114 ਸਾਲਾ ਐਥਲੀਟ ਫੌਜਾ ਸਿੰਘ ਨੂੰ ਆਪਣੇ ਘਰ ਤੋਂ 120 ਮੀਟਰ ਦੀ ਦੂਰੀ ‘ਤੇ ਹਾਈਵੇਅ ਪਾਰ ਕਰਦੇ ਸਮੇਂ ਫਾਰਚੂਨਰ ਸਵਾਰ ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ (27) ਨੇ ਟੱਕਰ ਮਾਰ ਦਿੱਤੀ। ਇਸ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਲੰਧਰ ਦਿਹਾਤੀ ਪੁਲਿਸ ਨੇ ਹਾਦਸੇ ਤੋਂ 30 ਘੰਟੇ ਬਾਅਦ ਭੋਗਪੁਰ ਨੇੜੇ ਤੋਂ ਫਾਰਚੂਨਰ (PB20C-7100) ਅਤੇ ਕਪੂਰਥਲਾ ਤੋਂ NRI ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ।