ਲੁਧਿਆਣਾ, 16 ਜੁਲਾਈ: ਸਥਾਨਕ ਸ਼ਹਿਰ ਦੇ ਤਾਜਪੁਰ ਇਲਾਕੇ ਦੀ ਇੱਕ ਧਾਗੇ ਦੀ ਫੈਕਟਰੀ ਵਿੱਚ ਅੱਜ ਯਾਨੀ ਮੰਗਲਵਾਰ ਦੁਪਹਿਰ ਨੂੰ ਇੱਕ ਧਾਗਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।
ਜਾਣਕਾਰੀ ਦੇ ਅਨੁਸਾਰ ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਬਾਲਾ ਜੀ ਪੁਲੀ ਨੇੜੇ ਧਾਗੇ ਦੀ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੀ ਟੀਮ ਨੂੰ ਅੱਗ ਤੇ ਕਾਬੂ ਪਾਉਣ ਲਈ 25 ਤੋਂ 30 ਗੱਡੀਆਂ ਲੱਗੀਆਂ। ਅੱਗ ਐਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਲੱਗਦਾ ਹੈ। ਸਾਡੀਆਂ 25 ਤੋਂ 30 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫੈਕਟਰੀ ਮਾਲਕ ਅਨੁਸਾਰ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਉਸ ਦਾ ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ ਹੋ ਗਿਆ।