ਪੰਜਾਬ ‘ਚ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਦੇ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਸਿੱਧੂ ਨੇ ਸ਼ਨੀਵਾਰ ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 30 ਮਈ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਹ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ।




