ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਈਆਂ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰਜਨੀ ਰਵਿੰਦਰ ਅਰੋੜਾ ਵੱਲੋਂ ਵਾਰਡ ਨੰਬਰ 65 ਤੋਂ ਡੋਰ ਟੂ ਡੋਰ ਪ੍ਰਚਾਰ ਅਤੇ ਚੋਣ ਮੀਟਿੰਗਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਅੱਜ ਉਨ੍ਹਾਂ ਨੇ ਜੋਸ਼ੀ ਨਗਰ ਅਤੇ ਪਵਿੱਤਰ ਨਗਰ ਖੇਤਰਾਂ ਵਿੱਚ ਘਰ-ਘਰ ਜਾ ਕੇ ਆਪਣੇ ਹੱਕ ਵਿੱਚ ਵੋਟਾਂ ਮੰਗੀਆਂ। ਇਸ ਦੌਰਾਨ ਆਮ ਲੋਕਾਂ ਦੀ ਹਮਾਇਤ ਵੀ ਉਸ ਦੇ ਹੱਕ ਵਿੱਚ ਭੁਗਤਦੀ ਨਜ਼ਰ ਆਈ। ਇਸ ਦੌਰਾਨ ਰਜਨੀ ਰਵਿੰਦਰ ਅਰੋੜਾ ਨੇ ਦੱਸਿਆ ਕਿ ਲੋਕ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੇ ਕਾਰਜਕਾਲ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਉਹ ਵੱਡੇ ਬਦਲਾਅ ਦੇ ਮੂਡ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਭਾਜਪਾ ਦੇ ਕੌਂਸਲਰ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ ਹੈ।
ਲੁਧਿਆਣਾ ਸ਼ਹਿਰ ਦੇ ਬੁੱਢੇ ਨਾਲੇ ਦੀ ਸਮੱਸਿਆ ਨੂੰ ਨਾ ਤਾਂ ਕਾਂਗਰਸ ਅਤੇ ਨਾ ਹੀ ਆਮ ਆਦਮੀ ਪਾਰਟੀ ਹੱਲ ਕਰ ਸਕੀ ਹੈ ਅਤੇ ਨਾਲੇ ਦੀ ਸਫ਼ਾਈ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕੀ ਹੈ। ਭਾਰਤੀ ਜਨਤਾ ਪਾਰਟੀ ਇਸ ਮਾਮਲੇ ਨੂੰ ਲੈ ਕੇ ਬਹੁਤ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਚੋਣ ਜਿੱਤ ਕੇ ਨਿਗਮ ਹਾਊਸ ਵਿੱਚ ਆਉਂਦੇ ਹਨ ਤਾਂ ਪਹਿਲ ਦੇ ਆਧਾਰ ‘ਤੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ।