ਦਿ ਸਿਟੀ ਹੈੱਡਲਾਈਨਸ
ਲੁਧਿਆਣਾ, 18 ਜਨਵਰੀ: ਨਗਰ ਨਿਗਮ ਲੁਧਿਆਣਾ ਨੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ। ਨਗਰ ਨਿਗਮ ਨੇ ਅੱਜ ਮਾਡਲ ਟਾਊਨ ਮਾਰਕੀਟ, ਮਾਡਲ ਟਾਊਨ-ਜਵੱਦੀ ਰੋਡ ਅਤੇ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਉਸਾਰੀ ਅਧੀਨ ਤਿੰਨ ਨਾਜਾਇਜ਼ ਇਮਾਰਤਾਂ ਅਤੇ ਨਿਊ ਬੀ.ਆਰ.ਐਸ. ਨਗਰ (ਸੁਨੇਤ) ਵਿੱਚ ਇੱਕ ਪਲਾਟ ਵਿੱਚ ਗੈਰ-ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਲੇਬਰ ਕੁਆਰਟਰਾਂ ਤੇ ਕਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ। ਨਗਰ ਨਿਗਮ ਨੂੰ ਇਸ ਸਬੰਧੀ ਇਲਾਕਾ ਨਿਵਾਸੀਆਂ ਵੱਲੋਂ ਸ਼ਿਕਾਇਤ ਮਿਲੀ ਸੀ।
ਇਸ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਾਜਾਇਜ਼ ਉਸਾਰੀਆਂ ਨੂੰ ਬੰਦ ਕਰਨ ਅਤੇ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਉਸਾਰੀ ਦਾ ਕੰਮ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।