ਲੁਧਿਆਣਾ ਨਗਰ ਨਿਗਮ ਦੇ ਮੇਅਰ ਨੂੰ ਲੈ ਕੇ ਚਰਚਾ ਚੱਲ ਰਹੀ ਸੀ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਉਨ੍ਹਾਂ ਨੂੰ ਮੇਅਰ ਬਣਾ ਸਕਦੇ ਹਨ। ਪਰ ਹੁਣ ਇਸ ਮਾਮਲੇ ‘ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਬਿਆਨ ਆਇਆ ਹੈ। ਦੋਵਾਂ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ। ਕਾਂਗਰਸ ਨਾਲ ਸਮਝੌਤਾ ਕਰਨਾ ਸਾਡੇ ਸਿਧਾਂਤਾਂ ਦੇ ਵਿਰੁੱਧ ਹੈ।
ਨਗਰ ਨਿਗਮ ਦਾ ਮੇਅਰ ਬਣਨ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਲੁਧਿਆਣਾ ਕਾਰਪੋਰੇਸ਼ਨ ਵਿੱਚ ਭਾਜਪਾ ਅਤੇ ਕਾਂਗਰਸ ਵਿੱਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ, ਅਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁੱਧ ਹੈ। ਬਾਬਾ ਸਾਹਿਬ ਅੰਬੇਦਕਰ ਜੀ ਦੀ ਦੁਸ਼ਮਣ ਕਾਂਗਰਸ ਪਾਰਟੀ ਨਾਲ ਭਾਜਪਾ ਦਾ ਲੁਧਿਆਣੇ ਤਾਂ ਕੀ ਪੂਰੇ ਭਾਰਤ ਵਿੱਚ ਕਦੇ ਕਿਤੇ ਵੀ ਸਮਝੌਤਾ ਨਹੀਂ ਹੋਵੇਗਾ। ਚੱਲ ਰਹੇ ਵਿਵਾਦਾਂ ਅਤੇ ਮੀਡੀਆ ਦੀਆਂ ਅਟਕਲਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।