ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਵੇਂ ਸਾਲ ‘ਤੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ‘ਆਪ’ ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬਿਜਲੀ ਬਿੱਲਾਂ ‘ਤੇ ਲੱਗਣ ਵਾਲੇ ਸਰਚਾਰਜ ਨੂੰ ਕਾਫੀ ਘਟਾ ਦਿੱਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਜਲੀ ਦਾ ਬਿੱਲ ਵੀ ਘਟੇਗਾ।
ਦਰਅਸਲ, ਪਾਵਰ ਪਰਚੇਜ਼ ਐਡਜਸਟਮੈਂਟ ਚਾਰਜ (PPAC) ਦੀਆਂ ਦਰਾਂ ਜੋ ਪਹਿਲਾਂ BRPL ਲਈ 35.83 ਫੀਸਦੀ, BYPL ਲਈ 38.12 ਫੀਸਦੀ ਅਤੇ TPDDL ਲਈ 36.33 ਫੀਸਦੀ ਸਨ। ਹੁਣ ਇਸ ਨੂੰ ਕ੍ਰਮਵਾਰ 18.19 ਫੀਸਦੀ, 13.63 ਫੀਸਦੀ ਅਤੇ 20.52 ਫੀਸਦੀ ਕਰ ਦਿੱਤਾ ਗਿਆ ਹੈ। ਇਸ ਕਟੌਤੀ ਤੋਂ ਬਾਅਦ ਦਿੱਲੀ ਦੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਵਿੱਚ ਕਮੀ ਆਵੇਗੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਬਿਜਲੀ ਮੰਤਰਾਲਾ ਵੀ ਸੰਭਾਲਦੇ ਹਨ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ ਹਿਤੈਸ਼ੀ ਸਰਕਾਰ ਕਾਰਨ ਹੀ ਸੰਭਵ ਹੋਇਆ ਹੈ। ਦੱਸ ਦਈਏ ਕਿ ਇਹ ਤੋਹਫ਼ਾ ਦਿੱਲੀ ਦੀ ਆਮ ਆਦਮੀ ਸਰਕਾਰ ਵੱਲੋਂ ਦਿੱਲੀ ਵਾਸੀਆਂ ਨੂੰ ਦਿੱਤਾ ਗਿਆ ਹੈ।