ਪੰਜਾਬ ਸਰਕਾਰ ਅਤੇ ਸੂਬਾ ਪੁਲਿਸ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਦਰਭ ਵਿੱਚ ਪੰਜਾਬ ਪੁਲਿਸ ਵੱਲੋਂ ਵੀ ਨਸ਼ਾ ਮੁਕਤ ਪੰਜਾਬ ਮੁਹਿੰਮ ਚਲਾਈ ਜਾ ਰਹੀ ਹੈ। ਹੁਣ ਕਾਮੇਡੀਅਨ ਕਪਿਲ ਸ਼ਰਮਾ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ।
ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਨਸ਼ੇ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕੀਤੀ ਹੈ, ਉਥੇ ਹੀ ਕਪਿਲ ਨੇ ਲੋਕਾਂ ਨੂੰ ਨਸ਼ੇ ਦੇ ਆਦੀ ਲੋਕਾਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਪਿਲ ਨੇ ਇਸ ਪਹਿਲ ਲਈ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦਾ ਵੀ ਧੰਨਵਾਦ ਕੀਤਾ।