ਅੰਮ੍ਰਿਤਸਰ, 25 ਜੂਨ : ਅੰਮ੍ਰਿਤਸਰ ਦੇ ਘਿਓ ਮੰਡੀ ਚੌਂਕ ‘ਚ ਇਕ ਸ਼ਰਾਬ ਦੇ ਅਹਾਤੇ, ਬੀੜੀ ਸਿਗਰੇਟ ਦੀਆਂ ਦੁਕਾਨਾਂ ਅਤੇ ਇੱਕ ਨਾਈ ਦੀ ਦੁਕਾਨ ਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਹਮਲਾ ਕਰ ਦਿੱਤਾ। ਉਥੇ ਮੌਜੂਦ ਲੋਕਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਥਿਆਰਾਂ ਦੇ ਨਾਲ ਲੈਸ ਹੋ ਕੇ ਆਏ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਾਡੀਆਂ ਦੁਕਾਨਾਂ ‘ਤੇ ਆ ਕੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਦੁਕਾਨਾਂ ਦੇ ਅੰਦਰ ਪਿਆ ਸਮਾਨ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਏ। ਦੁਕਾਨਦਾਰਾਂ ਨੇ ਦੱਸਿਆ ਕਿ ਨਿਹੰਗ ਸਿੰਘ ਇਕੱਠੇ ਹੋ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਆਉਂਦੇ ਹੀ ਉਹਨਾਂ ਨੇ ਹਿੰਦੂਆਂ ਦੀਆਂ ਦੁਕਾਨਾਂ ਤੇ ਤਾਬੜ ਤੋਲ ਹਮਲੇ ਸ਼ੁਰੂ ਕਰ ਦਿੱਤੇ ਤੇ ਸਮਾਨ ਚੁੱਕਣਾ ਸ਼ੁਰੂ ਕਰ ਦਿੱਤਾ। ਉਹਨਾਂ ਕਿਹਾ ਕਿ ਮਾਰਕੀਟ ਦੇ ਵਿੱਚ ਸਿੱਖ ਭਾਈਚਾਰੇ ਦੀਆਂ ਵੀ ਦੁਕਾਨਾਂ ਹਨ, ਪਰ ਉਹਨਾਂ ਨੂੰ ਕੁਝ ਨਹੀਂ ਕਿਹਾ ਗਿਆ। ਸਿਰਫ ਤੇ ਸਿਰਫ ਹਿੰਦੂਆਂ ਨੂੰ ਹੀ ਨਿਸ਼ਾਨਾ ਬਣਿਆ ਗਿਆ ਹੈ। ਉਹਨਾਂ ਕਿਹਾ ਕਿ ਵਾਲਮੀਕੀ ਮੰਦਿਰ ਜੋ ਕਿ ਘਿਓ ਮੰਡੀ ਚੌਂਕ ਵਿੱਚ ਹੈ। ਉਹ ਦੁਕਾਨਾਂ ਦੇ ਵਿੱਚ ਅਸੀਂ ਕਿਰਾਏਦਾਰ ਹਾਂ ਤੇ ਸਾਡੀਆਂ ਦੁਕਾਨਾਂ ‘ਤੇ ਆ ਕੇ ਉਹਨਾਂ ਨੂੰ ਹਮਲਾ ਕੀਤਾ ਗਿਆ। ਇਥੋਂ ਤੱਕ ਕਿ ਨਾਈ ਦੀ ਦੁਕਾਨ ਤੇ ਹਮਲਾ ਕਰ ਦੁਕਾਨਦਾਰ ਨਾਲ ਕੁੱਟਮਾਰ ਵੀ ਕੀਤੀ ਗਈ। ਉਸਦੇ ਗ੍ਰਾਹਕਾਂ ਨੂੰ ਇਹ ਵੀ ਕਿਹਾ ਗਿਆ ਕਿ ਤੁਸੀਂ ਆਪਣੇ ਕੇਸ ਰੱਖਣੇ ਸ਼ੁਰੂ ਕਰ ਦੋ ਅਗਰ ਕੇਸ ਨਾ ਰੱਖੇ ਤਾਂ ਤੁਹਾਨੂੰ ਮਾਰ ਦਵਾਂਗੇ। ਉਹਨਾਂ ਕਿਹਾ ਕਿ ਦੁਕਾਨਦਾਰਾਂ ਨੇ ਕਿਹਾ ਕਿ ਅਸੀਂ ਭੱਜ ਕੇ ਆਪਣੀ ਜਾਨ ਬਚਾਈ ਨਹੀਂ ਤੇ ਉਹਨਾਂ ਨੇ ਸਾਨੂੰ ਵੀ ਮਾਰ ਦੇਣਾ ਸੀ। ਉਹਨਾਂ ਕਿਹਾ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਉਹਨਾਂ ਕਿਹਾ ਕਿ ਇੱਕ ਵਾਰ ਫਿਰ 1984 ਦਾ ਦੌਰ ਯਾਦ ਆ ਗਿਆ। ਜਦੋਂ ਹਿੰਦੂਆਂ ਤੇ ਹਮਲਾ ਕੀਤਾ ਗਿਆ ਸੀ ਤੇ ਅੱਜ ਫਿਰ ਘਿਓ ਮੰਡੀ ਚੌਂਕ ਵਾਲਮੀਕੀ ਮੰਦਰ ਦੇ ਦੁਕਾਨਦਾਰਾਂ ਤੇ ਅੱਜ ਹਮਲਾ ਕੀਤਾ ਗਿਆ। ਉਹਨਾਂ ਵਲੋਂ ਹੋਰ ਕਿਸੇ ਨੂੰ ਵੀ ਟਾਰਗੇਟ ਨਹੀਂ ਕੀਤਾ ਗਿਆ, ਸਿਰਫ ਤੇ ਸਿਰਫ ਹਿੰਦੂਆਂ ਨੂੰ ਹੀ ਟਾਰਗੇਟ ਕੀਤਾ ਗਿਆ। ਉਹਨਾਂ ਕਿਹਾ ਕਿ ਅਗਰ ਪ੍ਰਸ਼ਾਸਨ ਨੇ ਕੱਲ੍ਹ ਤੱਕ ਇਹਨਾਂ ਨੂੰ ਨੱਥ ਨਾ ਪਾਈ ਗਈ ਜਾਂ ਇਹਨਾਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਅਸੀਂ ਘਿਓ ਮੰਡੀ ਚੌਂਕ ਬੰਦ ਕਰ ਇਥੇ ਰੋਜ ਪ੍ਰਦਰਸ਼ਨ ਕਰਾਂਗੇ। ਉਹਨਾਂ ਕਿਹਾ ਕਿ ਪੁਲਿਸ ਕਮਿਸ਼ਨਰ ਨੂੰ ਵੀ ਅਪੀਲ ਕਰਦੇ ਹਾਂ ਕਿ ਜਿਹੜੇ ਵੀ ਸ਼ਰਾਰਤੀ ਅਨਸਰ ਹਨ। ਜਿਨਾਂ ਵੱਲੋਂ ਵੀ ਇਹ ਸ਼ਰਾਰਤ ਕੀਤੀ ਗਈ ਹੈ। ਉਹਨਾਂ ਵਲੋਂ ਹਿੰਦੂ ਸਿੱਖ ਭਾਈਚਾਰੇ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਹਨ ਉਹਨਾਂ ਸਾਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਇਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਸੁਖਬੀਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕੁਝ ਨਿਹੰਗ ਸਿੰਘਾਂ ਵੱਲੋਂ ਦੁਕਾਨਦਾਰਾਂ ਤੇ ਹਮਲਾ ਕੀਤਾ ਗਿਆ ਹੈ। ਅਸੀਂ ਮੌਕੇ ਤੇ ਪੁੱਜੇ ਹਾਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਜਲਦੀ ਹੀ ਇਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ। ਕਿਸੇ ਨੂੰ ਵੀ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।