Wednesday, December 18, 2024
spot_img

ਨਿਹੰਗ ਸਿੰਘ ਦੀ ਧਮਕੀ ਮਗਰੋਂ ਕੈਮਰੇ ਅੱਗੇ ਆਇਆ Kulhad Pizza Couple, ਹੱਥ ਜੋੜ ਕੇ ਕੀਤੀ ਇਹ ਮੰਗ

Must read

ਜਲੰਧਰ ਦੇ ਮਸ਼ਹੂਰ ਕੁੱਲੜ ਪੀਜ਼ਾ ਜੋੜੇ ਦੀਆਂ ਮੁਸ਼ਕਿਲਾਂ ਰੁੱਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਬੀਤੇ ਦਿਨੀਂ ਇੱਕ ਨਿਹੰਗ ਸਿੰਘ ਨੇ ਜੋੜੇ ਖਿਲਾਫ਼ ਇੱਕ ਬਿਆਨ ਦਿੱਤਾ ਸੀ। ਨਿਹੰਗ ਸਿੰਘਾਂ ਵਲੋਂ ਕੀਤੇ ਗਏ ਉਸ ਵਿਰੋਧ ਤੋਂ ਬਾਅਦ ਹੁਣ ਜੋੜੇ ਨੇ ਬਿਆਨ ਜਾਰੀ ਕੀਤਾ ਹੈ। ਜੋੜੇ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਜਾਣਗੇ ਤੇ ਆਪਣੀ ਅਰਜ਼ੀ ਜਮ੍ਹਾਂ ਕਰਵਾਉਣਗੇ।

ਸਹਿਜ ਅਰੋੜਾ ਨੇ ਕਿਹਾ ਕਿ ਮੈਂ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਪੁੱਛਾਂਗਾ ਕਿ ਦਸਤਾਰ ਸਜਾਈ ਜਾ ਸਕਦੀ ਹੈ ਜਾਂ ਨਹੀਂ। ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ ‘ਚ ਸਹਿਜ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਹਨ। ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਸਹਿਜ ਨੇ ਕਿਹਾ- ਮੇਰੇ ਅਤੇ ਮੇਰੇ ਪਰਿਵਾਰ ਨਾਲ ਗਲਤ ਹੋ ਰਿਹਾ ਹੈ, ਸਾਡੀ ਸੁਣਵਾਈ ਹੋਣੀ ਚਾਹੀਦੀ ਹੈ। ਸਹਿਜ ਨੇ ਅੱਗੇ ਕਿਹਾ- ਮੈਨੂੰ ਭਰੋਸਾ ਹੈ ਕਿ ਸਾਨੂੰ ਨਿਆਂ ਮਿਲੇਗਾ। ਕਿਉਂਕਿ ਸਾਡੀ ਸੰਸਥਾ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਰਾਰ ਦਿੰਦੀ ਹੈ।

ਇਸ ਦੇ ਨਾਲ ਹੀ ਜੋੜੇ ਨੇ ਆਪਣੀ ਵੀਡੀਓ ‘ਚ ਕਿਹਾ ਕਿ “ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੇਰੀ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਣ।”

ਹਾਲ ਹੀ ‘ਚ ਜਲੰਧਰ ‘ਚ ਕੁੱਲੜ ਪੀਜ਼ਾ ਕਪਲ ਦੇ ਰੈਸਟੋਰੈਂਟ ਦੇ ਬਾਹਰ ਨਿਹੰਗਾਂ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ। ਜਿੱਥੇ ਨਿਹੰਗਾਂ ਨੇ ਮੰਗ ਕੀਤੀ ਸੀ ਕਿ ਕੁੱਲੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਜੇਕਰ ਕੁੱਲੜ ਪੀਜ਼ਾ ਜੋੜਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਸਾਰੀਆਂ ਵੀਡੀਓਜ਼ ਡਿਲੀਟ ਕਰ ਦਿੰਦਾ ਹੈ ਤਾਂ ਠੀਕ ਹੈ, ਨਹੀਂ ਤਾਂ ਉਹ ਸਾਰੀ ਪੁਲਿਸ ਨੂੰ ਬੁਲਾ ਕੇ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੀ ਪੱਗ ਵਾਪਸ ਕਰ ਦੇਣ। ਇਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਵੱਲੋਂ ਬਣਾਈ ਗਈਆਂ ਵੀਡੀਓ ‘ਤੇ ਕੋਈ ਇਤਰਾਜ਼ ਨਹੀਂ ਹੋਵੇਗਾ। ਨਿਹੰਗਾਂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੇ ਵੀਡੀਓ ਡਿਲੀਟ ਨਾ ਕੀਤੀਆਂ ਤਾਂ ਉਹ ਉਸ ਖਿਲਾਫ ਸਖ਼ਤ ਕਾਰਵਾਈ ਕਰਨਗੇ। ਨਿਹੰਗਾਂ ਨੇ ਕਿਹਾ ਕਿ ਉਹ ਜੇਲ੍ਹ ਜਾਣ ਤੋਂ ਡਰਨ ਵਾਲੇ ਨਹੀਂ ਹਨ, ਉਹ ਇਸ ਮਾਮਲੇ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article