ਪੰਜਾਬੀ ਫ਼ਿਲਮ ‘ਬੂਹੇ-ਬਾਰੀਆਂ’ ਨੂੰ ਲੈ ਕੇ ਵਿਵਾਦ ਹੋ ਗਿਆ ਹੈ। ਦੱਸ ਦਈਏ ਕਿ ਇਹ ਫ਼ਿਲਮ 15 ਸਤੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਈ ਸੀ। ਨੀਰੂ ਬਾਜਵਾ ਦੀ ਇਸ ਫਿਲਮ ਬਾਰੇ ਰਵਿਦਾਸ ਭਾਈਚਾਰੇ ਨੇ ਕਿਹਾ ਕਿ ਵਾਲਮੀਕੀ ਭਾਈਚਾਰੇ ਨੂੰ ਨੀਵਾਂ ਦਿਖਾ ਕੇ ਉਨ੍ਹਾਂ ‘ਤੇ ਸਿੱਧਾ ਹਮਲਾ ਕੀਤਾ ਗਿਆ ਹੈ।
ਗੁਰੂ ਰਵਿਦਾਸ ਟਾਈਗਰ ਫੋਰਸ ਨੇ ਇਸ ਫ਼ਿਲਮ ਦੇ ਅਭਿਨੇਤਾ-ਨਿਰਦੇਸ਼ਕ ਅਤੇ ਨਿਰਮਾਤਾ ਦੇ ਖਿਲਾਫ ਜਲੰਧਰ ਦੇ ਥਾਣਾ ਆਦਮਪੁਰ ਵਿੱਚ ਐੱਫ.ਆਈ.ਆਰ. ਦਰਜ ਕਰਵਾ ਦਿੱਤੀ ਹੈ। ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤਲਹਣ ਨੇ ਕਿਹਾ ਕਿ ਜਲੰਧਰ ‘ਚ ਫ਼ਿਲਮ ‘ਬੂਹੇ ਬਾਰੀਆਂ’ ਜਿਸ ਵੀ ਸਿਨੇਮਾ ਹਾਲ ਵਿੱਚ ਲੱਗੀ ਹੈ ਉਸ ਨੂੰ ਪੂਰਨ ਤੌਰ ‘ਤੇ ਬੰਦ ਕੀਤਾ ਜਾਵੇਗਾ।