ਕੈਨੇਡਾ ਦੇ ਐਡਮਿੰਟਨ ‘ਚ 6 ਦਸੰਬਰ ਨੂੰ ਪੰਜਾਬ ਦੇ 20 ਸਾਲਾ ਵਿਦਿਆਰਥੀ ਹਰਸ਼ਨਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐਤਵਾਰ ਨੂੰ ਹਰਸ਼ਦੀਪ ਸਿੰਘ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਭਾਰਤ ਭੇਜ ਦਿੱਤਾ ਗਿਆ। ਪਰ ਕੈਨੇਡਾ ਵਿਚ ਸਰਕਾਰ ਨੇ ਆਪਣਾ ਫਰਜ਼ ਸਮਝਦਿਆਂ ਉਸ ਨੂੰ ਗਾਰਡ ਆਫ ਆਨਰ ਦਿੱਤਾ। ਹਰਸ਼ਨਦੀਪ ਦੀ ਐਡਮਿੰਟਨ ਦੀ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਹ ਅੰਤਰਰਾਸ਼ਟਰੀ ਵਿਦਿਆਰਥੀ ਨੂੰ ਨੌਕਰੀ ‘ਤੇ ਆਇਆ ਅਜੇ ਸਿਰਫ਼ 3 ਦਿਨ ਹੀ ਹੋਏ ਸਨ। ਉਥੋਂ ਦੀ ਪੁਲਿਸ ਨੇ ਹਰਸ਼ਨਦੀਪ ਸਿੰਘ ਨੂੰ ਪੂਰੇ ਸਤਿਕਾਰ ਨਾਲ ਯਾਦ ਕੀਤਾ।
ਹਰਸ਼ਦੀਪ ਐਡਮਿੰਟਨ ਦੇ ਇੱਕ ਅਪਾਰਟਮੈਂਟ ਵਿੱਚ ਸੁਰੱਖਿਆ ਗਾਰਡ ਵਜੋਂ ਤਾਇਨਾਤ ਸੀ, ਜਿਸ ਦੇ ਬਾਹਰ ਕੁਝ ਲੋਕਾਂ ਵਿਚਾਲੇ ਝੜਪ ਹੋ ਗਈ। ਜਿਸ ਤੋਂ ਬਾਅਦ ਉਸ ਨੂੰ ਗੋਲੀ ਮਾਰ ਦਿੱਤੀ ਗਈ। ਇਹ ਸਾਰੀ ਘਟਨਾ ਮੌਕੇ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਜਿਸ ਵਿੱਚ ਇੱਕ ਕੈਨੇਡੀਅਨ ਨਾਗਰਿਕ ਨੌਜਵਾਨ ਨੂੰ ਗੋਲੀ ਮਾਰਦਾ ਨਜ਼ਰ ਆ ਰਿਹਾ ਸੀ।