ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਸ੍ਰੀਨਗਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਕੀਤੇਗਏ ਇੱਕ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਹੋਈ ਸੀ ਅਤੇ ਇਸ ਉਲੰਘਣਾ ਦੇ ਦੋਸ਼ ਹੇਠ ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਆਪਣਾ ਪੱਖ ਸਪਸ਼ਟ ਕਰਨ ਲਈ ਸ੍ਰੀ ਅਕਾਲ ਤਖਤ ਤੇ ਤਲਬ ਕੀਤਾ ਗਿਆ ਸੀ। ਉਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੂੰ ਵੀ ਤਲਬ ਕੀਤਾ ਗਿਆ ਸੀ। ਹਰਜੋਤ ਸਿੰਘ ਬੈਂਸ ਅੱਜ ਦਿਨ ਬੁੱਧਵਾਰ ਨੂੰ ਨੰਗੇ ਪੈਂਰੀ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਣ ਪਹੁੰਚੇ ਹਨ।
ਇਸ ਮਾਮਲੇ ਵਿਚ ਮੰਤਰੀ ਬੈਂਸ ਨੇ ਪਹਿਲਾਂ ਹੀ ਬਿਆਨ ਦਿੱਤਾ ਸੀ ਕਿ ਜਦੋਂ ਵੀ ਉਹ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗਾ ਤਾਂ ਨੰਗੇ ਪੈਰੀ ਜਾਵਾਂਗਾ ਤੇ ਆਪਣਾ ਪੱਖ ਰੱਖਾਂਗਾ। ਉਨ੍ਹਾਂ ਕਿਹਾ ਕਿ ਅਕਾਲ ਤਖਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਹਰ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਅਜਿਹੇ ਸ਼ਬਦ ਉਚਾਰਨ ਕਰਦੇ ਹਨ।