ਪਟਿਆਲਾ ‘ਚ ਫ਼ੌਜੀ ਕਰਨਲ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਦੇ ਮਾਮਲੇ ‘ਚ ਪੰਜਾਬ ਸਰਕਾਰ ਦੀ ਅਗਵਾਈ ਹੇਠ ਪੁਲਿਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ‘ਚ ਐੱਸਐੱਸਪੀ ਵੱਲੋਂ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕੁੱਟਮਾਰ ਦੀ ਸਾਰੀ ਘਟਨਾ ਦੀ ਵੀਡੀਓ ਰਿਕਾਰਡ ਕਰ ਲਈ ਹੈ। ਪਟਿਆਲਾ ਦੇ ਇਸ ਪਰਿਵਾਰ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਸਾਰੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। 45 ਦਿਨਾਂ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ।
ਕੁੱਟਮਾਰ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ 12 ਪੁਲਿਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ 12 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।