ਪਠਾਨਕੋਟ ਰੋਡ ‘ਤੇ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਦਾ ਕਹਿਰ ਦੇਖਣ ਨੂੰ ਮਿਲਿਆ। ਪੰਜਾਬ ਰੋਡਵੇਜ਼ ਦੀ ਬੱਸ ਨੇ ਇੱਕ ਬਾਈਕ, ਇੱਕ ਰੇਹੜੀ ਵਾਲੇ ਅਤੇ ਇੱਕ ਹੋਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
ਹਾਦਸਾ ਐਨਾ ਭਿਆਨਕ ਸੀ ਕਿ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਮਹਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਕਾਲਾ ਬੱਕਰਾ ਵਜੋਂ ਹੋਈ ਹੈ। ਮਕਸੂਦਾਂ ਥਾਣੇ ਦੇ ਏ.ਐਸ.ਆਈ. ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ।