ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਹਾ ਅਸ਼ਟਮੀ ਦੇ ਮੌਕੇ ‘ਤੇ ਹਿਮਾਚਲ ਪ੍ਰਦੇਸ਼ ‘ਚ ਮਾਂ ਚਿੰਤਪੁਰਨੀ ਦੇ ਦਰਬਾਰ ‘ਚ ਹਾਜ਼ਰੀ ਭਰੀ। ਉਹ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਉਥੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਉਥੇ ਹਵਨ ਕੀਤਾ ਗਿਆ। ਉਨ੍ਹਾਂ ਪੰਜਾਬ ਅਤੇ ਸਮੁੱਚੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵੀ ਅਸ਼ੀਰਵਾਦ ਮੰਗਿਆ। ਇਹ ਜਾਣਕਾਰੀ ਰਾਜਾ ਵੜਿੰਗ ਨੇ ਖੁਦ ਸਾਂਝੀ ਹੈ।
ਇਸ ਮੌਕੇ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਮਾਤਾ ਚਿੰਤਪੁਰਨੀ ਅੱਗੇ ਅਰਦਾਸ ਕੀਤੀ ਹੈ ਕਿ ਉਹ ਸਾਰੇ ਲੋਕਾਂ ਦੇ ਬੋਝ ਅਤੇ ਚਿੰਤਾਵਾਂ ਨੂੰ ਘੱਟ ਕਰਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਹਿਮਾਚਲ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਦੇ ਸਨ। ਭਾਵੇਂ ਇਹ ਉਸਦੀ ਨਿੱਜੀ ਯਾਤਰਾ ਸੀ। ਹਾਲਾਂਕਿ ਜਿਵੇਂ ਹੀ ਕਾਂਗਰਸੀ ਨੇਤਾਵਾਂ ਨੂੰ ਉਸ ਦੀ ਹਵਾ ਮਿਲੀ ਤਾਂ ਉਹ ਵੀ ਉਥੇ ਪਹੁੰਚ ਗਏ। ਇਸ ਮੌਕੇ ਉਨ੍ਹਾਂ ਆਪਣੀ ਸੁੱਖਣਾ ਲਈ ਉੱਥੇ ਧਾਗਾ ਵੀ ਬੰਨ੍ਹਿਆ ਹੈ।
ਦੱਸ ਦਈਏ ਕਿ ਚਿੰਤਪੁਰਨੀ 51 ਸ਼ਕਤੀਪੀਠਾਂ ਵਿੱਚੋਂ ਇੱਕ ਹੈ। ਮਾਤਾ ਦੇ ਦਰਸ਼ਨਾਂ ਲਈ ਦੇਸ਼ ਹੀ ਨਹੀਂ ਦੇਸ਼ ਵਿਦੇਸ਼ ਤੋਂ ਵੀ ਸ਼ਰਧਾਲੂ ਆਉਂਦੇ ਹਨ।