ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਸੂਬੇ ਵਿੱਚ ਹੁਣ ਤੱਕ ਸੈਟੇਲਾਈਟ ਰਾਹੀਂ 1393 ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਪਤਾ ਲਗਾਇਆ ਜਾ ਚੁੱਕਾ ਹੈ। ਪੁਲਿਸ ਵੱਲੋਂ ਹੁਣ ਤੱਕ 874 ਕੇਸ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 10.55 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲੀਸ (ਸਪੈਸ਼ਲ DGP) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ DGP ਗੌਰਵ ਯਾਦਵ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਦਿੱਤੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਿਰਫ਼ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਸਗੋਂ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਨਾ ਹੋਵੇ। ਸੂਬੇ ਵਿੱਚ ਪਿਛਲੇ ਕੁਝ ਦਿਨਾਂ ਵਿੱਚ DC ਅਤੇ SSP ਵੱਲੋਂ 522 ਸਾਂਝੇ ਦੌਰੇ ਕੀਤੇ ਗਏ। SDM ਅਤੇ DSP ਵੱਲੋਂ 981 ਸਾਂਝੇ ਦੌਰੇ ਕੀਤੇ ਗਏ। ਇਸ ਸਮੇਂ ਦੌਰਾਨ ਉਨ੍ਹਾਂ 2504 ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ। ਜਦੋਂ ਕਿ ਕਿਸਾਨ ਯੂਨੀਅਨਾਂ ਨਾਲ 2457 ਮੀਟਿੰਗਾਂ ਕੀਤੀਆਂ ਗਈਆਂ।
DGP ਅਰਪਿਤ ਸ਼ੁਕਲਾ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਸੂਬੇ ਵਿੱਚ ਹੁਣ ਤੱਕ ਸੈਟੇਲਾਈਟ ਰਾਹੀਂ 1393 ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਪਤਾ ਲਗਾਇਆ ਜਾ ਚੁੱਕਾ ਹੈ। ਪੁਲਿਸ ਟੀਮਾਂ ਨੇ 874 ਮਾਮਲਿਆਂ ਵਿੱਚ FIR ਦਰਜ ਕੀਤੀਆਂ ਹਨ, ਜਦੋਂ ਕਿ 471 ਥਾਵਾਂ ‘ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਹਾਲਾਂਕਿ ਸਬੰਧਤ ਥਾਣਿਆਂ ਵਿੱਚ 471 ਕੇਸਾਂ ਦੀ DDR 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ।