ਸੂਬੇ ‘ਚ ਪਰਾਲੀ ਸਾੜਨ ਦੇ ਮਾਮਲੇ ‘ਚ ਪੁਲਿਸ ਨੇ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦਿਹਾਤ ਪੁਲਿਸ ਨੇ ਪਰਾਲੀ ਸਾੜਨ ਦੇ ਮਾਮਲੇ ਵਿਚ ਇੱਕ ਕਿਸਾਨ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ‘ਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਕਿਸੇ ਕਿਸਾਨ ਨੂੰ ਪਰਾਲੀ ਸਾੜਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਕਿਸਾਨ ਦੀ ਪਛਾਣ ਰਾਜ ਕੁਮਾਰ ਨਿਵਾਸੀ ਪਿੰਡ ਕੰਗ ਖੁਰਦ, ਲੋਹੀਆਂ ਵਜੋਂ ਹੋਈ ਹੈ। ਕਿਸਾਨ ਰਾਜ ਕੁਮਾਰ ਦੇ ਖਿਲਾਫ ਸ਼ਾਹਕੋਟ ਦੇ ਕਲਸਟਰ ਬੂਟਾ ਮਸੀਹ ਅਧਿਕਾਰੀ ਨੇ ਸ਼ਿਕਾਇਤ ਦਿੱਤੀ ਹੈ।