ਅੰਮ੍ਰਿਤਸਰ, 2 ਸਤੰਬਰ : ਪੰਜਾਬ ਸਰਕਾਰ ਵਲੋਂ ‘ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਮੌਕੇ ’ਤੇ 4 ਸਤੰਬਰ, 2024 ਦਿਨ ਬੁੱਧਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦਿੰਦਿਆ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ 4 ਸਤੰਬਰ, 2024 ਨੂੰ ਬੰਦ ਰਹਿਣਗੇ। ਇਸ ਸਬੰਧ ਵਿੱਚ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।