Saturday, December 28, 2024
spot_img

ਪਾਣੀ ਦੀ ਟੈਂਕੀ ‘ਤੇ ਚੜ੍ਹੀ ਔਰਤ ਨੇ ਡਾਕਟਰ ‘ਤੇ ਲਗਾਏ ਗੰਭੀਰ ਇਲਜ਼ਾਮ, ਇਨਸਾਫ਼ ਦੀ ਕੀਤੀ ਮੰਗ

Must read

ਲੁਧਿਆਣਾ ‘ਚ ਔਰਤ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈ। ਉਥੋਂ ਉਸ ਨੇ ਆਪਣਾ ਦਰਦ ਬਿਆਨ ਕਰਨਾ ਸ਼ੁਰੂ ਕਰ ਦਿੱਤਾ। ਗਿੱਲ ਚੌਕ ਨੇੜੇ ਪਾਣੀ ਵਾਲੀ ਟੈਂਕੀ ’ਤੇ ਚੜ੍ਹੀ ਔਰਤ ਨੇ ਦੱਸਿਆ ਕਿ ਪੁਲਿਸ ਉਸ ਦੀ ਗੱਲ ਨਹੀਂ ਸੁਣ ਰਹੀ ਜਿਸ ਕਾਰਨ ਉਹ ਪਰੇਸ਼ਾਨ ਹੋ ਕੇ ਆਪਣੀ ਜਾਨ ਦੇਣ ਲਈ ਪਾਣੀ ਵਾਲੀ ਟੈਂਕੀ ‘ਤੇ ਚੜ੍ਹੀ ਹੈ।

ਪੂਜਾ ਨੇ ਦੱਸਿਆ ਕਿ ਕਰੀਬ 3 ਦਿਨ ਪਹਿਲਾਂ ਇਲਾਕੇ ਦੇ ਇਕ ਡਾਕਟਰ ਨੇ ਉਸ ਨਾਲ ਛੇੜਛਾੜ ਕੀਤੀ ਸੀ। ਇਲਾਕੇ ਦੇ ਲੋਕਾਂ ਨੇ ਡਾਕਟਰ ਦਾ ਵਿਰੋਧ ਵੀ ਕੀਤਾ ਸੀ। ਪਰ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਉਸ ਤੇ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ।

ਪੂਜਾ ਦੀ ਸਹੇਲੀ ਰਜਨੀ ਬਾਲਾ ਨੇ ਦੱਸਿਆ ਕਿ ਉਹ ਕਈ ਵਾਰ ਥਾਣੇ ਜਾ ਚੁੱਕੇ ਹਨ ਪਰ ਪੁਲਿਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ, ਜਿਸ ਕਾਰਨ ਅੱਜ ਉਸ ਦੀ ਸਹੇਲੀ ਨੂੰ ਟੈਂਕੀ ‘ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article