ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਨਮੇ ਛੋਟੇ ਸਿੱਧੂ ਦੇ ਆਉਣ ਦੀ ਖੁਸ਼ੀ ਵਿੱਚ ਮਾਨਸਾ ਦੇ ਕਲਾਕਾਰ ਪਾਲ ਸਿੰਘ ਸਮਾਓਂ ਵੱਲੋਂ ਧਾਰਮਿਕ ਸਮਾਗਮ ਵਾਹਿਗੁਰੂ ਦਾ ਸ਼ੁਕਰਾਨਾ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ। ਸਮਾਗਮ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਸ਼ਿਰਕਤ ਕੀਤੀ।
ਦੱਸ ਦਈਏ ਕਿ ਇਸ ਦੌਰਾਨ ਫਾਰਚੂਨਰ 0008 ਦਾ ਕੇਕ ਵੀ ਕੱਟਿਆ ਗਿਆ। ਇਸ ਦੇ ਨਾਲ ਹੀ ਕਰੀਬ 2 ਸਾਲ ਬਾਅਦ ਪਾਲ ਸਿੰਘ ਸਮਾਉਂ ਨੇ ਪੈਰਾਂ ਵਿੱਚ ਜੁੱਤੀ ਪਾਈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਉਨ੍ਹਾਂ ਨੂੰ ਜੁੱਤੀ ਪਹਿਨਾਈ। ਇਹ ਪਲ ਬਹੁਤ ਭਾਵੁਕ ਸਨ।
ਜ਼ਿਕਰਯੋਗ ਹੈ ਕਿ ਜਦੋਂ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਉਸ ਤੋਂ ਬਾਅਦ ਬਾਬਾ ਸ਼੍ਰੀ ਚੰਦ ਜੀ ਕਲਚਰ ਐਂਡ ਸੋਸ਼ਲ ਵੈਲਫੇਅਰ ਟਰੱਸਟ ਸਮਾਓ ਦੇ ਮੁਖੀ ਅਤੇ ਸਮਾਜ ਸੇਵੀ ਪਾਲ ਸਿੰਘ ਸਮਾਓ ਨੇ ਪੈਰਾਂ ਵਿੱਚ ਜੁੱਤੀ ਪਾਉਣੀ ਬੰਦ ਕਰ ਦਿੱਤੀ ਸੀ। ਉਸ ਨੇ ਸਹੁੰ ਚੁੱਕੀ ਸੀ ਕਿ ਉਹ ਉਦੋਂ ਹੀ ਜੁੱਤੀਆਂ ਪਹਿਨੇਗਾ ਜਦੋਂ ਸਿੱਧੂ ਦੀ ਹਵੇਲੀ ਵਿੱਚ ਖੁਸ਼ੀ ਹੋਵੇਗੀ।