Friday, September 20, 2024
spot_img

ਪੁਲਿਸ ਦਾ ਵੱਡਾ ਐਕਸ਼ਨ : PM ਮੋਦੀ ਦੀ ਪੰਜਾਬ ਰੈਲੀ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ

Must read

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਆਉਣਗ ਅਤੇ ਗੁਰਦਾਸਪੁਰ ਤੇ ਜਲੰਧਰ ‘ਚ ਚੋਣ ਰੈਲੀਆਂ ਕਰਨਗੇ। ਪਰ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ। ਬਟਾਲਾ ਤੇ ਫਿਲੌਰ ‘ਚ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਕਿਸਾਨਾਂ ਨੇ PM ਮੋਦੀ ਦੇ ਵਿਰੋਧ ਦਾ ਐਲਾਨ ਕੀਤਾ ਸੀ । ਉਨ੍ਹਾਂ ਨੇ ਪੀਐੱਮ ਮੋਦੀ ਤੋਂ ਸਵਾਲ ਪੁੱਛਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਦੁਪਹਿਰ 1 ਵਜੇ ਗੁਰਦਾਸਪੁਰ ਦੇ ਦੀਨਾਨਗਰ ‘ਚ ਭਾਜਪਾ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਹੱਕ ਵਿਚ ਚੋਣ ਰੈਲੀ ਕਰਨਗੇ ਅਤੇ ਇਸ ਤੋਂ ਇਲਾਵਾ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਪ੍ਰਧਾਨ ਮੰਤਰੀ ਮੋਦੀ ਸ਼ਾਮ 4 ਵਜੇ ਪੀ.ਏ.ਪੀ. ਗਰਾਊਂਡ ਜਲੰਧਰ ‘ਚ ਚੋਣ ਰੈਲੀ ਕਰਨਗੇ।

ਦੱਸ ਦਈਏ ਅੱਜ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਵਿੱਚ ਇਹ ਦੂਸਰਾ ਦਿਨ ਹੈ। ਪਹਿਲਾਂ ਉਹ 4 ਵਜੇ ਬਟਾਲਾ ਵਿਚ ਗੁਰਦਸਾਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿਚ ਰੈਲੀ ਕਰਨਗੇ ਤੇ ਇਸ ਤੋਂ ਬਾਅਦ ਸਾਢੇ 5 ਵਜੇ ਜਲੰਧਰ ਵਿਚ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ ਵਿਚ ਰੈਲੀ ਕਰਕੇ ਵੋਟ ਦੀ ਅਪੀਲ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article