ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਆਮ ਪਬਲਿਕ ਨੂੰ ਜਾਗਰੂਕ ਕਰਨ ਲਈ ਥਾਣਾ ਦਾਖਾ ਦੇ ਪਿੰਡ ਗੁੜ੍ਹੇ ਵਿਖੇ ਬਾਸਕਟ ਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਅਧੀਨ ਪੈਂਦੇ ਥਾਣਿਆਂ ਦੇ ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ।
ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੀ ਪੁਲਿਸ ਵੱਲੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਧੰਨਪ੍ਰੀਤ ਕੌਰ. ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਜ਼, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵਨੀਤ ਸਿੰਘ ਬੈਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਲੁਧਿਆਣਾ (ਦਿਹਾਤੀ) ਦੀ ਰਹਿਮਨੁਮਾਈ ਹੇਠ ਆਮ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਅਤੇ ਸਿਹਤਮੰਦ ਜਿੰਦਗੀ ਬਤੀਤ ਕਰਨ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਜਿਲ੍ਹਾ ਪੱਧਰ ਤੇ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਧੰਨਪ੍ਰੀਤ ਕੌਰ, ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਜ਼, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਅੱਜ ਜਿਲ੍ਹਾ ਪੱਧਰ ਤੇ ਨਸਿਆ ਖਿਲਾਫ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਿਹਤਮੰਦ ਜਿੰਦਗੀ ਬਤੀਤ ਕਰਨ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ। ਟੂਰਨਾਮੈਂਟ ਵਿੱਚ ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੇ ਸਮੂਹ ਗਜਟਿਡ ਅਫਸਰਾਨ, ਪੁਲਿਸ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਟੀਮਾਂ ਨੇ ਭਾਗ ਲਿਆ ਅਤੇ ਲੋਕਾਂ ਦਾ ਕਾਫੀ ਇਕੱਠ ਹੋਇਆ।ਜਿਸ ਵਿੱਚ ਬੱਚੇ/ਨੌਜਵਾਨ ਅਤੇ ਬਜੁਰਗ ਸ਼ਾਮਿਲ ਸਨ। ਜੇਤੂ ਟੀਮਾਂ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਧੰਨਪ੍ਰੀਤ ਕੌਰ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਜ਼, ਲੁਧਿਆਨਾ ਵੱਲੋਂ ਨਗਦ ਇਨਾਮ ਅਤੇ ਟਰਾਫੀ/ਕੱਪ ਦੇ ਕੇ ਸਨਮਾਨਿਤ ਕੀਤਾ ਗਿਆ।
ਟੂਰਨਾਮੈਂਟ ਵਿੱਚ ਜਿਥੇ ਆਮ ਪਬਲਿਕ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ, ਉਥੇ ਆਮ ਪਬਲਿਕ ਨੂੰ ਵਾਤਾਵਰਨ ਦੀ ਸੰਭਾਲ ਕਰਨ ਦੀ ਵੀ ਅਪੀਲ ਕੀਤੀ ਗਈ।ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨਾ, ਸਿਹਤਮੰਦ ਜਿੰਦਗੀ ਬਤੀਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਨੌਜਵਾਨਾਂ ਦਾ ਧਿਆਨ ਖੇਡਾਂ ਵਿੱਚ ਵਧਾਉਣਾ ਹੈ।
ਨਸ਼ਾ ਜਾਗਰੂਕਤਾ ਕੈਂਪ ਅਤੇ ਸਪੋਰਟਸ ਈਵੈਂਟ ਕਰਵਾਕੇ ਨੌਜਵਾਨਾਂ ਨੂੰ ਨਸ਼ੇ ਦੀ ਬਜਾਏ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ।ਜੋ ਅੱਜ ਦਾ ਉੱਕਤ ਟੂਰਨਾਮੈਂਟ ਵੀ ਇਸੇ ਲੜੀ ਤਹਿਤ ਕਰਵਾਇਆ ਗਿਆ ਹੈ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।ਇਸ ਦੌਰਾਨ ਆਮ ਪਬਲਿਕ ਨੂੰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।