ਸਮਰਾਲਾ, 14 ਜੂਨ : ਖੰਨਾ ਪੁਲਿਸ ਨੇ ਨਜਦੀਕੀ ਪਿੰਡ ਬਗਲੀ ਕਲਾ ਵਿਖੇ ਪੰਜਾਬ ਐਂਡ ਬੈਂਕ ਸਿੰਧ ਬੈਂਕ ਵਿੱਚ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਰੋਪੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਜਾਣਕਾਰੀ ਦੇ ਅਨੁਸਾਰ ਤਿੰਨ ਦਿਨ ਪਹਿਲਾਂ ਖੰਨਾ ਨੇੜਲੇ ਪਿੰਡ ਬਗਲੀ ਕਲਾਂ ‘ਚ ਪੰਜਾਬ ਐਂਡ ਸਿੰਧ ਬੈਂਕ ਤੋਂ 15 ਲੱਖ 92 ਹਜ਼ਾਰ ਰੁਪਏ ਦੀ ਡਕੈਤੀ ਕਰਨ ਤੋਂ ਬਾਅਦ ਤਿੰਨੋਂ ਆਰੋਪੀ ਫਰਾਰ ਹੋ ਗਏ ਸਨ। ਜਿਨ੍ਹਾਂ ਨੂੰ ਖੰਨਾ ਪੁਲਿਸ ਨੇ ਗ੍ਰਿਫ਼ਤਰ ਕੇ ਲਿਆ। ਇਹ ਤਿੰਨੋਂ ਅਜਨਾਲਾ, ਅੰਮ੍ਰਿਤਸਰ ਦੇ ਵਸਨੀਕ ਹਨ। ਇਸ ਗੱਲ ਦਾ ਖ਼ੁਲਾਸਾ ਖੰਨਾ ਦੇ ਐਸਪੀ ਸੌਰਵ ਜਿੰਦਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ।
ਉਹਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਨ੍ਹਾਂ ਨੇ ਬੈਂਕ ਲੁੱਟਣ ਤੋਂ ਪਹਿਲਾਂ ਇੱਕ ਪੈਟਰੋਲ ਪੰਪ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸ ਤੋਂ ਅਰੋਪੀਆਂ ਕੋਲੋਂ ਨਕਦੀ, ਇੱਕ ਲਾਵਾਰਸ ਕਾਰ ਅਤੇ ਮੋਟਰਸਾਈਕਲ ਬਰਾਮਦ ਹੋਇਆ। ਡਕੈਤੀ ਵਿੱਚ ਵਰਤੇ ਗਏ ਹਥਿਆਰਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।