ਜਲੰਧਰ ‘ਚ ਬੀਤੀ ਦੇਰ ਰਾਤ ਲੁਧਿਆਣਾ ਤੋਂ ਆ ਰਹੇ ਇਕ ਪੁਲਸ ਮੁਲਾਜ਼ਮ ਨੇ ਆਪਣੀ ਕਾਰ ਖੜ੍ਹੀ ਗੱਡੀ ‘ਤੇ ਚੜ੍ਹਾ ਦਿੱਤੀ। ਜਿਸ ਕਾਰਨ ਗੱਡੀ ‘ਚ ਮੌਜੂਦ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਘਟਨਾ ਨੂੰ ਲੈ ਕੇ ਜ਼ਖਮੀ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਮੁਲਾਜ਼ਮਾਂ ‘ਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਉਂਕਿ ਪੁਲਿਸ ਅਧਿਕਾਰੀ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਸ਼ਰਾਬ ਦੇ ਨਸ਼ੇ ਵਿੱਚ ਕਾਰ ਨੂੰ ਟੱਕਰ ਮਾਰ ਦਿੱਤੀ ਸੀ। ਪਹਿਲਾਂ ਤਾਂ ਉਸਨੇ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਉਥੋਂ ਜਾਣ ਦੀ ਕੋਸ਼ਿਸ਼ ਕੀਤੀ। ਪਰ ਜਦੋਂ ਲੋਕ ਇਕੱਠੇ ਹੋਏ ਤਾਂ ਉਸ ਨੇ ਮੰਨਿਆ ਕਿ ਉਸ ਨੇ ਸ਼ਰਾਬ ਪੀਤੀ ਹੈ ਅਤੇ ਜੋ ਵੀ ਖਰਚਾ ਆਵੇਗਾ ਉਹ ਦੇਣ ਲਈ ਤਿਆਰ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਗੁੱਸਾ ਸ਼ਾਂਤ ਹੋਇਆ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਉਸਦਾ ਇਲਾਜ ਹੋ ਗਿਆ ਤਾਂ ਅਸੀਂ ਉਸਨੂੰ ਮਾਫ ਕਰ ਦੇਵਾਂਗੇ।