ਲੁਧਿਆਣਾ ਸ਼ਹਿਰ ਵਿੱਚ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸਲੇਮ ਟਾਬਰੀ ਪੁਲਿਸ ਸਟੇਸ਼ਨ ਦੇ ਇੰਚਾਰਜ ਬਿਟਨ ਕੁਮਾਰ ਦਾ ਤਬਾਦਲਾ ਪੁਲਿਸ ਲਾਈਨ ਵਿੱਚ ਕਰ ਦਿੱਤਾ ਹੈ।
ਇਸ ਤੋਂ ਬਾਅਦ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੂੰ ਸਲੇਮ ਟਾਬਰੀ ਥਾਣੇ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਥਾਣੇ ਦਾ ਚਾਰਜ ਸੰਭਾਲਣ ਤੋਂ ਬਾਅਦ ਐਸਐਚਓ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਥਾਣੇ ਆਉਣ ਵਾਲੇ ਹਰ ਵਿਅਕਤੀ ਦੀ ਗੱਲ ਸੁਣੀ ਜਾਵੇਗੀ ਅਤੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।