ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੇ ਪੰਚਾਇਤੀ ਚੋਣਾਂ ਦੇ ਮੱਦਨਜ਼ਰ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਜਿਸ ਦੇ ਅਨੁਸਾਰ ਪੰਜਾਬ ਪੁਲੀਸ ਦੇ ਸਾਰੇ ਅਧਿਕਾਰੀਆਂ ਦੀ 15 ਅਕਤੂਬਰ ਤੱਕ ਛੁੱਟੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਹੁਕਮ ਡਾਇਰੈਕਟਰ ਜਰਨਲ ਪੁਲੀਸ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਕੀਤੇ ਗਏ ਹਨ। ਜਿਸ ਵਿੱਚ ਪੰਜਾਬ ਪੁਲੀਸ ਵਿੱਚ ਤੈਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ 15 ਅਕਤੂਬਰ ਤੱਕ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਹਨ, ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਛੁੱਟੀ ਮਨਜ਼ੂਰ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਵੀ ਕਾਰਵਾਈ ਕੀਤੀ ਜਾਵੇਗੀ।
ਦਸ ਦੇਈਏ ਕਿ ਪੰਜਾਬ ਵਿੱਚ ਪੰਚਾਇਤ ਚੋਣਾਂ ਦਾ ਐਲਾਨ ਹੋ ਚੁੱਕਾ ਹੈ, ਜਿਸ ਦੇ ਤਹਿਤ ਸੂਬੇ ਦੇ 13937 ਪਿੰਡਾਂ ਗ੍ਰਾਮ ਪੰਚਾਇਤਾਂ ਹਨ। ਜਿਨ੍ਹਾਂ ਵਿੱਚ 15 ਅਕਤੂਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਸ਼ਾਂਤੀਪੂਰਵਕ ਕਰਵਾਉਣਾ ਵੀ ਸਰਕਾਰ ਲਈ ਚੁਣੌਤੀ ਹੈ। ਹਾਲਾਂਕਿ ਪਿੰਡਾਂ ਵਿੱਚ ਮਾਹੌਲ ਖ਼ਰਾਬ ਨਾ ਹੋਵੇ। ਇਸ ਲਈ ਸਰਕਾਰ ਨੇ ਆਪਣੇ ਪੱਧਰ ‘ਤੇ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਹਨ।