ਪੈਰਿਸ ਓਲੰਪਿਕ 2024 ‘ਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਮੈਚ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਫਾਈਨਲ ਤੋਂ ਪਹਿਲਾਂ ਹੀ ਅਯੋਗ ਕਰਾਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਉਸ ਨੇ ਸੈਮੀਫਾਈਨਲ ‘ਚ ਕਿਊਬਾ ਦੀ ਲੋਪੇਜ਼ ਗੁਜ਼ਮੈਨ ਨੂੰ 5-0 ਨਾਲ ਹਰਾਇਆ। ਉਹ ਓਲੰਪਿਕ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ।
ਭਾਰਤੀ ਓਲੰਪਿਕ ਸੰਘ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ। ਐਸੋਸੀਏਸ਼ਨ ਨੇ ਕਿਹਾ ਭਾਰਤੀ ਦਲ ਇਸ ਗੱਲ ਤੋਂ ਦੁਖੀ ਹੈ ਕਿ ਵਿਨੇਸ਼ ਫੋਗਾਟ ਨੂੰ ਮਹਿਲਾ ਕੁਸ਼ਤੀ ਦੇ 50 ਕਿਲੋ ਵਰਗ ‘ਚੋਂ ਅਯੋਗ ਕਰਾਰ ਦਿੱਤਾ ਗਿਆ ਹੈ। ਟੀਮ ਵੱਲੋਂ ਰਾਤ ਭਰ ਕੀਤੇ ਗਏ ਵਧੀਆ ਯਤਨਾਂ ਦੇ ਬਾਵਜੂਦ ਅੱਜ ਸਵੇਰੇ ਉਸ ਦਾ ਭਾਰ 50 ਕਿਲੋ ਤੋਂ ਕੁਝ ਗ੍ਰਾਮ ਵੱਧ ਸੀ। ਟੀਮ ਇਸ ਸਮੇਂ ਕੋਈ ਹੋਰ ਟਿੱਪਣੀ ਨਹੀਂ ਕਰੇਗੀ।