Wednesday, September 18, 2024
spot_img

ਪ੍ਰਸਿੱਧ ਲੇਖਕ ਪ੍ਰਿਥੀਪਾਲ ਦਾ ਲੁਧਿਆਣਾ ’ਚ ਦਿਹਾਂਤ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ

Must read

ਭਲਕੇ ਹੋਵੇਗਾ ਅੰਤਿਮ ਸੰਸਕਾਰ
ਦਿ ਸਿਟੀ ਹੈਡਲਾਈਨ
ਲੁਧਿਆਣਾ, 7 ਸਤੰਬਰ
ਪ੍ਰਸਿੱਧ ਲੇਖਕ ਅਤੇ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਦਾ ਵੀਰਵਾਰ ਦੁਪਹਿਰ ਲੁਧਿਆਣਾ ਵਿਖੇ 90 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਕੱਲ ਭਾਵ 8 ਸਤੰਬਰ ਨੂੰ ਭਾਈ ਰਣਧੀਰ ਸਿੰਘ ਨਗਰ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਪ੍ਰੋਫੈਸਰ ਪ੍ਰਿਥੀਪਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਗੁਰੂ ਨਾਨਕ ਖਾਲਸਾ ਵਿਦਿਆ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਕਪੂਰ ਨੇ ਰਾਮਗੜ੍ਹੀਆ ਕਾਲਜ, ਫਗਵਾੜਾ ਤੋਂ ਅਧਿਆਪਕ ਵਜੋਂ ਆਪਣਾ ਸਫ਼ਰ ਸ਼ੁਰੂ ਕੀਤਾ। ਇਸ ਤੋਂ ਬਾਅਦ ਉਹ ਲਾਇਲਪੁਰ ਕਾਲਜ ( ਜਲੰਧਰ ) ਵਿੱਚ ਇਤਿਹਾਸ ਦੇ ਪ੍ਰੋਫ਼ੈਸਰ ਬਣ ਗਏ। ਉਹ ਗੁਰੂ ਨਾਨਕ ਨਵਭਾਰਤ ਕਾਲਜ (ਜਲੰਧਰ) ਅਤੇ ਜੀ.ਜੀ.ਐਨ ਖਾਲਸਾ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਵੀ ਰਹਿ ਚੁੱਕੇ ਹਨ। ਉਹ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਦੇ ਡਾਇਰੈਕਟਰ ਅਤੇ ਗੁੱਜਰਾਂਵਾਲਾ ਗੁਰੂ ਨਾਨਕ ਕੌਂਸਲ ( ਲੁਧਿਆਣਾ) ਦੇ ਮੁਖੀ ਵੀ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਸਾਰੇ ਲੇਖਕਾਂ ਅਤੇ ਇਤਿਹਾਸਕਾਰਾਂ ਵਿੱਚ ਸੋਗ ਦੀ ਲਹਿਰ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article