Thursday, March 28, 2024
spot_img

ਪੜ੍ਹੋ ਕਿਸ ਗੈਸ ਦੇ ਚੜ੍ਹਨ ਨਾਲ ਹੋਈ ਸੀ 11 ਲੋਕਾਂ ਦੀ ਮੌਤ ਪ੍ਰਸ਼ਾਸਨ ਦੀ ਮੁੱਢਲੀ ਜਾਂਚ ਵਿੱਚ ਹੋਏ ਵੱਡੇ ਖੁਲਾਸਾ ਸਰਕਾਰ ਨੇ ਮਿ੍ਰਤਕਾਂ ਨੂੰ 2 ਲੱਖ ਤੇ ਬੀਮਾਰਾਂ ਨੂੰ 50 ਹਜ਼ਾਰ ਦੇਣ ਦਾ ਕੀਤਾ ਐਲਾਨ

Must read

ਦਿ ਸਿਟੀ ਹੈੱਡਲਾਈਨ
ਲੁਧਿਆਣਾ, 30 ਅਪ੍ਰੈਲ
ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਸਵੇਰੇ ਗੈਸ ਲੀਕ ਹੋਣ ਦੀ ਵਾਪਰੀ ਘਟਨਾ ਵਿੱਚ 2 ਬੱਚਿਆਂ ਸਣੇ 11 ਲੋਕਾਂ ਦੀ ਜਾਨ ਚਲੀ ਗਈ ਸੀ। ਕਈ ਘੰਟੇ ਪ੍ਰਸ਼ਾਸਨ ਦੀਆਂ ਵੱਖ ਵੱਖ ਟੀਮਾਂ ਮੌਕੇ ’ਤੇ ਜਾਂਚ ਕਰਦੀਆਂ ਰਹੀ ਕਿ ਆਖ਼ਰ ਇਹ ਜ਼ਹਿਰੀਲੀ ਗੈਸ ਕਿੱਧਰੋਂ ਆਈ ਸੀ ਤੇ ਜਿਸ ਕਾਰਨ ਇਨ੍ਹਾਂ ਵੱਡਾ ਹਾਦਸਾ ਵਾਪਰ ਗਿਆ। ਪਹਿਲਾਂ ਚਰਚਾ ਸੀ ਕਿ ਇਹ ਕਿਸੇ ਫੈਕਟਰੀ ਵਿੱਚੋਂ ਗੈਸ ਲੀਕ ਹੋਈ ਹੈ, ਫਿਰ ਚਰਚਾ ਹੋਈ ਕਿ ਗੋਇਲ ਕੋਲਡਰਿੰਕਸ ਵਾਲੇ ਦੇ ਫਰਿੱਜ ਵਿੱਚੋਂ ਗੈਸ ਲੀਕ ਹੋਈ ਹੈ। ਦੁਪਹਿਰ ਤੱਕ ਇਹ ਚਰਚਾ ਸ਼ੁਰੂ ਹੋਗਈ ਸੀ ਕਿ ਇਹ ਗੈਸ ਸੀਵਰੇਜ਼ ਵਿੱਚੋਂ ਲੀਕ ਹੋਈ ਹੈ। ਜਿਥੇ ਕਿਸੇ ਫੈਕਟਰੀ ਵਾਲੇ ਕੋਈ ਕੈਮਿਕਲ ਵਾਲਾ ਪਾਣੀ ਛੱਡ ਦਿੱਤਾ। ਜਿਸ ਕਾਰਨ ਉਥੇ ਗੈਸ ਬਣ ਗਈ ਤੇ ਸੀਵਰੇਜ਼ ਵਿੱਚੋਂ ਗੈਸ ਲੀਕ ਹੋ ਗਈ।
ਇਸ ਸਾਰੇ ਮਾਮਲੇ ਤੋਂ ਬਾਅਦ ਹੁਣ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਖੁਲਾਸਾ ਕੀਤਾ ਹੈ ਕਿ ਐਨ.ਡੀ.ਆਰ.ਐਫ. ਟੀਮ ਵੱਲੋਂ ਵਰਤੇ ਗਏ ਏਅਰ ਕੁਆਲਿਟੀ ਸੈਂਸਰਾਂ ਵਿੱਚ ਹਾਈਡ੍ਰੋਜਨ ਸਲਫਾਈਡ ਗੈਸ ਦੇ ਉਚ ਪੱਧਰ ਦਾ ਪਤਾ ਲਗਾਇਆ ਗਿਆ ਹੈ ਅਤੇ ਇਹ ਵੀ ਘੋਖ ਪੜ੍ਹਤਾਲ ਕੀਤੀ ਜਾ ਰਹੀ ਹੈ ਕਿ ਇਸੇ ਗੈਸ ਕਾਰਨ ਹੀ ਇਹ ਦੁਖਦਾਈ ਘਟਨਾ ਵਾਪਰੀ ਹੈ। ਨਗਰ ਨਿਗਮ ਲੁਧਿਆਣਾ ਦੀ ਟੀਮ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ ਕਿ ਅੱਗੇ ਤੋਂ ਕੋਈ ਰਸਾਇਣਕ ਗੰਦਗੀ ਨਾ ਹੋਵੇ।

2 ਲੱਖ ਰੁਪਏ ਮਿ੍ਰਤਕਾਂ ਤੇ 50 ਹਜ਼ਾਰ ਰੁਪਏ ਬੀਮਾਰਾਂ ਨੂੰ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਵਲੋਂ ਸਥਾਨਕ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਮੰਦਭਾਗੀ ਘਟਨਾ ਵਿੱਚ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਗੰਭੀਰ ਰੂਪ ਵਿੱਚ ਬਿਮਾਰ ਹੋਏ ਅਤੇ ਇਲਾਜ ਅਧੀਨ ਪੀੜਤਾਂ ਨੂੰ 50,000 ਰੁਪਏ ਦੀ ਰਾਸ਼ੀ ਅਤੇ ਮੁਫ਼ਤ ਇਲਾਜ ਦਿੱਤਾ ਜਾਵੇਗਾ।

ਘਟਨਾ ਸਥੱਲ ਅਤੇ ਸਿਵਲ ਹਸਪਤਾਲ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਉਹ ਹਸਪਤਾਲ ਵਿੱਚ ਦਾਖਲ ਪੀੜ੍ਹਤਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਲਈ ਇੱਥੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਹੋਰ ਪ੍ਰਭਾਵਿਤ ਪਰਿਵਾਰਾਂ ਦੇ ਸਹਿਯੋਗ ਲਈ ਤੱਤਪਰ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਦਾਖ਼ਲ ਵਿਅਕਤੀਆਂ ਵਿੱਚੋਂ ਚਾਰ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਬਾਅਦ ਵਿੱਚ ਸਿਹਤ ਮੰਤਰੀ ਨੇ ਗਿਆਸਪੁਰਾ ਵਿੱਚ ਪ੍ਰਭਾਵਿਤ ਖੇਤਰ ਦਾ ਦੌਰਾ ਵੀ ਕੀਤਾ।
ਇਸ ਦੌਰਾਨ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਸਵੇਰੇ ਗੈਸ ਚੜ੍ਹਨ ਕਰਕੇ ਕੁੱਲ 11 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਬੀਮਾਰ ਹੋਏ ਹਨ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸਰਕਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਇਲਾਜ ਅਧੀਨ ਪੀੜਤਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕੀਤੇ ਜਾ ਰਹੇ ਹਨ।
ਅੱਜ ਦੀ ਘਟਨਾ ਤੋਂ ਬਾਅਦ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਲੁਧਿਆਣਾ ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਲਈ ਅਣਪਛਾਤੇ ਵਿਅਕਤੀਆਂ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article