ਬਰਨਾਲਾ : ਪੰਚਾਇਤੀ ਚੋਣਾਂ ਦੌਰਾਨ ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀ ਲੱਖਾ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਬਰਨਾਲਾ ਦੇ ਪਿੰਡ ਢਿੱਲਵਾਂ ਵਿਖੇ ਡਿਊਟੀ ਨਿਭਾ ਰਹੇ ਲੱਖਾ ਸਿੰਘ ਦੀ ਉਮਰ ਤਕਰੀਬਨ 53 ਸਾਲ ਸੀ।
ਮ੍ਰਿਤਕ ਲੱਖਾ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਛੀਨਾ ਦਾ ਰਹਿਣ ਵਾਲਾ ਸੀ ਜੋ ਕਿ ਆਈਆਰਬੀ ਪਟਿਆਲਾ ਵਿਖੇ ਤਾਇਨਾਤ ਸੀ। ਲੱਖਾ ਸਿੰਘ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਲਈ ਲਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।




