ਕੈਨੇਡਾ ਦੇ ਵੈਨਕੂਵਰ ਵਿੱਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਨੇ ਹੜਕੰਪ ਮਚਾ ਦਿੱਤਾ ਹੈ। ਵਿਕਟੋਰੀਆ ਆਈਲੈਂਡ ‘ਤੇ ਵਾਪਰੀ ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ। ਗੋਲੀਬਾਰੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ ਅਤੇ ਗੋਲੀਬਾਰੀ ਕਰਨ ਵਾਲੇ ਦੋਸ਼ੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਸਵੀਕਾਰ ਕਰ ਲਈ ਹੈ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ 1 ਸਤੰਬਰ ਦੀ ਰਾਤ ਨੂੰ ਕੈਨੇਡਾ ਦੇ ਟੋਰਾਂਟੋ ਦੇ ਵਿਕਟੋਰੀਆ ਆਈਲੈਂਡ ਅਤੇ ਵੁੱਡਬ੍ਰਿਜ ‘ਚ ਗੋਲੀਬਾਰੀ ਕੀਤੀ ਗਈ ਸੀ। ਇਸ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਨੇ ਦੋਵਾਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ‘ਚ ਇਹ ਵੀ ਲਿਖਿਆ ਗਿਆ ਹੈ ਕਿ ਢਿੱਲੋਂ ਦੇ ਬੰਗਲੇ ‘ਤੇ ਗੋਲੀਬਾਰੀ ਕੀਤੀ ਗਈ ਹੈ, ਇਸ ਦੇ ਨਾਲ ਹੀ ਸਲਮਾਨ ਖਾਨ ਅਤੇ ਢਿੱਲੋਂ ਦੇ ਰਿਸ਼ਤੇ ‘ਤੇ ਵੀ ਟਿੱਪਣੀ ਕੀਤੀ ਗਈ ਹੈ।