ਪੰਜਾਬ ‘ਚ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਵਿਰੁੱਧ ਦਰਜ FIR ਵੀ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ।
ਉਹ ਅਗਸਤ ‘ਚ ਪੁੱਛਗਿੱਛ ਲਈ ਜਲੰਧਰ ਸਥਿਤ ਈ.ਡੀ ਦਫਤਰ ਗਏ ਸਨ। ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਇਸ ਤੋਂ ਪਹਿਲਾਂ ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ। ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਸਨ।