ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਈ। ਇਹ ਬੈਠਕ ਸੈਕਟਰ-2, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਵਿੱਚ ਹੋਈ। ਅੱਜ ਦੀ ਮੀਟਿੰਗ ‘ਚ ਕਈ ਵੱਡੇ ਫੈਸਲੇ ਲਏ ਗਏ ਹਨ, ਜਿਸ ਸਬੰਧੀ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ, ਹਰਦੀਪ ਸਿੰਘ ਮੁੰਡੀਆ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਅੱਜ ਦੀ ਕੈਬਨਿਟ ਮੀਟਿੰਗ ਵਿੱਚ 2 ਵੱਡੇ ਫੈਸਲੇ ਲਏ ਗਏ ਹਨ। ਕੈਬਨਿਟ ਵੱਲੋਂ ਉਦਯੋਗਿਕ ਪਲਾਂਟਾਂ ਸਬੰਧੀ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ। ਜਿਨ੍ਹਾਂ ਵਿਚ ਉਦਯੋਗਿਕ ਪਲਾਟਾਂ ਨੂੰ ਫੋਕਲ ਪੁਆਇੰਟਾਂ ਵਿਚ ਬਦਲਣ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਤਹਿਤ ਉਦਯੋਗ ਖੇਤਰ ਦੇ ਸਾਰੇ ਪਲਾਟਾਂ ਲਈ ਸੀ.ਐਲ.ਯੂ. ਦੀ ਆਗਿਆ ਦਿੱਤੀ ਗਈ ਹੈ, ਜਿਸ ਵਿੱਚ ਕੋਈ ਵੀ ਵਪਾਰਕ, ਹਸਪਤਾਲ, ਹੋਟਲ ਜਾਂ ਉਦਯੋਗਿਕ ਵਰਕਰ ਘਰ ਜਾਂ ਹੋਸਟਲ, ਸੰਸਥਾ ਬਣਾਉਣਾ ਚਾਹੁੰਦਾ ਹੈ, ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।