Saturday, October 5, 2024
spot_img

ਪੰਜਾਬ ‘ਚ ਅਕਤੂਬਰ ਮਹੀਨੇ ਦੇ ਸ਼ੁਰੂ ‘ਚ ਹੀ ਦੋ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲ ਕਾਲਜ ਰਹਿਣਗੇ ਬੰਦ !

Must read

ਪੰਜਾਬ ਵਿੱਚ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ 2 ਅਕਤੂਬਰ ਨੂੰ ਗਾਂਧੀ ਜਯੰਤੀ ਤੇ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਹੈ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ। ਜਿਸ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਇਹ ਦੋਵੇਂ ਦਿਨ ਛੁੱਟੀਆਂ ਵਜੋਂ ਦਰਜ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article