ਭਾਰਤੀ ਮੌਸਮ ਵਿਭਾਗ (IMD) ਨੇ 30 ਅਤੇ 31 ਅਗਸਤ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ‘ਚ ਦਰਿਆ ਪਹਿਲਾਂ ਹੀ ਭਰੇ ਹੋਏ ਹਨ ਅਤੇ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਅਗਲੇ 2 ਦਿਨਾਂ ‘ਚ ਪੰਜਾਬ ਦੇ ਹਲਾਤ ਹੋਰ ਵਿਗੜ ਸਕਦੇ ਹਨ।
ਪੰਜਾਬ ਲਗਾਤਾਰ ਬਾਰਿਸ਼ ਅਤੇ ਪੌਂਗ ਅਤੇ ਭਾਖੜਾ ਸਮੇਤ ਵੱਡੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਆਏ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਹਜ਼ਾਰਾਂ ਏਕੜ ਫਸਲਾਂ ਡੁੱਬ ਗਈਆਂ ਹਨ, ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ, ਅਤੇ NDRF ਅਤੇ SDRF ਟੀਮਾਂ ਦੁਆਰਾ ਬਚਾਅ ਕਾਰਜ ਦਿਨ-ਰਾਤ ਜਾਰੀ ਹਨ।