ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਦੱਸ ਦਈਏ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਲਈ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ।
ਇਸ ਦੌਰਾਨ 38 ਡਿਪੂਆਂ ਦੀਆਂ ਬੱਸਾਂ ਪੂਰਾ ਦਿਨ ਬੰਦ ਰਹਿਣਗੀਆਂ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਮੰਗਲਵਾਰ ਨੂੰ ਯੂਨੀਅਨ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦਫ਼ਤਰ ਦਾ ਘਿਰਾਓ ਕਰੇਗੀ। ਮੁਲਾਜ਼ਮ ਮੁਹਾਲੀ ਵਿੱਚ ਇਕੱਠੇ ਹੋਣਗੇ ਅਤੇ ਮੁੱਖ ਮੰਤਰੀ ਦਫ਼ਤਰ ਵੱਲ ਰੋਸ ਮਾਰਚ ਕਰਨਗੇ।
ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ PRTC ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ।