ਆਮ ਆਦਮੀ ਪਾਰਟੀ ਨੇ ਬਰਨਾਲਾ ਉਪ ਚੋਣ ਵਿੱਚ ਪਾਰਟੀ ਤੋਂ ਬਾਗੀ ਹੋ ਕੇ ਚੋਣ ਲੜ ਰਹੇ ਗੁਰਦੀਪ ਸਿੰਘ ਬਾਠ ਦੇ ਖਿਲਾਫ ਵੱਡੀ ਕਰਵਾਈ ਕਰਦੇ ਹੋਏ ਉਸ ਨੂੰ ਪਾਰਟੀ ਨੇ ਬਾਹਰ ਦਾ ਰਸਤਾ ਦਿਖਾਇਆ ਹੈ। ਇਸ ਸੰਬੰਧ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪ ਦੇ ਜਰਨਲ ਸਕੱਤਰ ਡਾਕਟਰ ਸੰਦੀਪ ਪਾਠਕ ਨੇ 29 ਅਕਤੂਬਰ ਨੂੰ ਬਰਖਾਸਤਗੀ ਪੱਤਰ ਜਾਰੀ ਕਰਕੇ ਬਰਨਾਲਾ ਤੋਂ ਪਾਰਟੀ ਉਮੀਦਵਾਰ ਦੇ ਖਿਲਾਫ ਚੋਣ ਲੜਨ ਵਾਲੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਨੇ ਬਾਹਰ ਦਾ ਰਸਤਾ ਦਿਖਾਇਆ ਹੈ। ਪੱਤਰ ਵਿੱਚ ਗੁਰਦੀਪ ਸਿੰਘ ਬਾਠ ਨੂੰ ਤਰੁੰਤ ਪਰਭਾਵ ਨਾਲ ਪਾਰਟੀ ਨੇ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਹੈ।