ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਆ ਰਹੀ ਹੈ। ਖ਼ਬਰ ਹੈ ਕਿ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪੰਜਾਬ ਵਿੱਚ 31 ਜੁਲਾਈ ਯਾਨੀ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਪੰਜਾਬ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਤੁਹਾਨੂੰ ਦੱਸ ਦੇਈਏ ਕਿ ਵੀਰਵਾਰ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹੈ। 31 ਜੁਲਾਈ ਦੀ ਛੁੱਟੀ ਨੂੰ ਸਰਕਾਰ ਵੱਲੋਂ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।