ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੌਰਾਨ ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।
ਦੱਸ ਦਈਏ ਕਿ ਪੰਜਾਬ ਵਿੱਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ ਆਮ ਚੋਣਾਂ 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਹ ਚੋਣਾਂ ਸੂਬੇ ਦੀ ਸਿਆਸਤ ਲਈ ਕਾਫੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰ ਖੜੇ ਕੀਤੇ ਹਨ।




