Friday, November 22, 2024
spot_img

ਲੁਧਿਆਣਾ ’ਚ ਆਪ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਤੇ ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਹੇਮੰਤ ਸੂਦ ਦੇ ED ਦੀ ਛਾਪੇਮਾਰੀ

Must read

ਹੈਮਪਟਮ ਹੋਮਜ਼ ਦੇ ਹੇਮੰਤ ਸੂਦ, ‘ਆਪ’ ਰਾਜ ਸਭਾ MP ਸੰਜੀਵ ਅਰੋੜਾ, RIPPS ਦੇ ਪ੍ਰਦੀਪ ਅਗਰਵਾਲ, ਮਹਾਦੇਵ ਐਪ ਦੇ ਜਲ਼ੰਧਰ ਦੇ ਚੰਦਰ ਅਗਰਵਾਲ ‘ਤੇ ਈਡੀ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ ‘ਤੇ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਕਈ ਵਿਦੇਸ਼ੀ ਲੈਣ-ਦੇਣ ਈਡੀ ਦੇ ਧਿਆਨ ਵਿੱਚ ਆਏ।

ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਲਗਾਤਾਰ ਰਾਜ ਸਭਾ ਮੈਂਬਰ ਅਰੋੜਾ ਅਤੇ ਹੇਮੰਤ ਸੂਦ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article