Thursday, December 5, 2024
spot_img

ਪੰਜਾਬ ‘ਚ ਕਿਸਾਨਾਂ ਦੀ ਭੁੱਖ ਹੜਤਾਲ ਦਾ ਚੌਥਾ ਦਿਨ ਅੱਜ, ਖਨੌਰੀ-ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਵਧਿਆ ਇਕੱਠ

Must read

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਚਾਰ ਦਿਨ ਹੋ ਗਏ ਹਨ। ਦੂਜੇ ਪਾਸੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਡੱਲੇਵਾਲ ਜਿੱਥੇ ਚਾਰ ਦਿਨਾਂ ਤੋਂ ਲੁਧਿਆਣਾ ਡੀਐਮਸੀ ਵਿੱਚ ਭੁੱਖ ਹੜਤਾਲ ‘ਤੇ ਹਨ। ਉੱਥੇ ਹੀ ਸਾਬਕਾ ਫ਼ੌਜੀ ਸੁਖਜੀਤ ਸਿੰਘ ਹਰਦੋ ਝਾਂਡੇ ਵੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਹੋਏ ਹਨ।

ਸੁਖਜੀਤ ਸਿੰਘ ਹਰਦੋ ਝਾਂਡੇ ਨੇ ਕਿਹਾ ਹੈ ਕਿ ਜੋ ਸਰਕਾਰ ਡੱਲੇਵਾਲ ਨੂੰ ਚੱਕ ਕੇ ਕਿਸਾਨ ਅੰਦੋਲਨ ਨੂੰ ਫੇਲ ਕਰਨਾ ਚਾਹੁੰਦੀ ਸੀ, ਉਹ ਫੇਲ ਹੋ ਚੁੱਕੀ ਹੈ। ਅੱਜ ਭੁੱਖ ਹੜਤਾਲ ਦਾ ਚੌਥਾ ਦਿਨ ਹੈ ਅਤੇ ਉਹ ਪੂਰੀ ਤਰ੍ਹਾਂ ਠੀਕ ਹਨ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ ਅਤੇ ਇਸ ਲਈ ਹਰ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਹੈ ਕਿ ਕਿਸਾਨ ਲੁਧਿਆਣਾ ਡੀਐਮਸੀ ਵਿੱਚ ਡੱਲੇਵਾਲ ਨੂੰ ਮਿਲਣ ਲਈ ਆ ਰਹੇ ਹਨ, ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਜਿਵੇਂ-ਜਿਵੇਂ ਦਿਨ ਬੀਤ ਰਹੇ ਹਨ ਕਿਸਾਨਾਂ ਦੀ ਕੇਂਦਰ ਵਿਰੁੱਧ ਲਾਮਬੰਦੀ ਤੇਜ਼ ਹੁੰਦੀ ਜਾ ਰਹੀ ਹੈ। ਕੇਂਦਰ ਦੇ ਨਾਲ-ਨਾਲ ਕਿਸਾਨ ਵੀ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਰਹੇ ਹਨ। ਕਿਸਾਨਾਂ ਨੇ 1 ਦਸੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਪੁਲੀਸ ਨੇ ਡੱਲੇਵਾਲ ਨੂੰ ਹਿਰਾਸਤ ਵਿੱਚ ਲਿਆ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਮਿਲ ਕੇ ਕਿਸਾਨਾਂ ਵਿਰੁੱਧ ਕੰਮ ਕਰ ਰਹੀਆਂ ਹਨ। ਇਸ ਦੇ ਨਾਲ ਹੀ ਡੱਲੇਵਾਲ ਨੂੰ ਮਿਲਣ ਲਈ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਲੁਧਿਆਣਾ ਡੀਐਮਸੀ ਪਹੁੰਚ ਰਹੇ ਹਨ। ਜਿੱਥੇ ਬੀਤੇ ਵੀਰਵਾਰ ਨੂੰ ਭਾਰੀ ਵਿਵਾਦ ਹੋਇਆ ਸੀ। ਇਸ ਦੌਰਾਨ ਡੱਲੇਵਾਲ ਦੀ ਤਸਵੀਰ ਵੀ ਸਾਹਮਣੇ ਆਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article