ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਣੇ 13 ਮੁੱਦਿਆਂ ਕਰਕੇ ਫਰਵਰੀ ਮਹੀਨੇ ਤੋਂ ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਅੱਜ ਕਿਸਾਨਾਂ ਦੇ ਮਰਨ ਵਰਤ ਦਾ ਤੀਜਾ ਦਿਨ ਹੈ।
ਇਸ ਦੇ ਨਾਲ ਹੀ DMC ਲੁਧਿਆਣਾ ਦੇ 70 ਸਾਲਾ ਬਜ਼ੁਰਗ ਅਤੇ ਕੈਂਸਰ ਪੀੜਤ ਕਿਸਾਨ ਜਗਜੀਤ ਸਿੰਘ ਡੱਲੇਵਾਲ ਅਤੇ ਖਨੌਰੀ ਸਰਹੱਦੀ ਦੇ ਸੁਖਜੀਤ ਸਿੰਘ ਹਰਦੋਝੰਡੇ ਵੀ ਮਰਨ ਵਰਤ ਦੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਏ ਹਨ।
ਪੰਜਾਬ ਸਰਕਾਰ ਲਗਾਤਾਰ ਕਿਸਾਨਾਂ ਨੂੰ ਸ਼ਾਂਤ ਕਰਨ ਵਿੱਚ ਲੱਗੀ ਹੋਈ ਹੈ। ਪਿਛਲੇ ਦਿਨੀਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਹੋ ਸਕਦਾ ਹੈ ਕਿ ਸਰਕਾਰ ਅੱਜ ਮੀਟਿੰਗ ਕਰਕੇ ਕਿਸਾਨਾਂ ਨੂੰ ਸ਼ਾਂਤ ਕਰੇ। ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਸਰਕਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਰਚੇ ਵਿੱਚ ਨਹੀਂ ਲਿਆਉਂਦੀ। ਉਦੋਂ ਤੱਕ ਉਹ ਕਿਸੇ ਮੁੱਦੇ ‘ਤੇ ਗੱਲ ਨਹੀਂ ਕਰਨਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬੁੱਧਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਜ਼ਬਰਦਸਤੀ ਚੁੱਕ ਕੇ ਲਿਜਾਣ ਲਈ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਡੱਲੇਵਾਲ ਦੀ ਥਾਂ ’ਤੇ ਮਰਨ ਵਰਤ ‘ਤੇ ਬੈਠੇ ਹਨ।
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੰਗਲਵਾਰ ਤੋਂ ਮਰਨ ਵਰਤ ਸ਼ੁਰੂ ਕਰਨ ਵਾਲੇ ਡੱਲੇਵਾਲ ਨੂੰ ਕਥਿਤ ਤੌਰ ‘ਤੇ ਖਨੌਰੀ ਸਰਹੱਦ ਤੋਂ ਜ਼ਬਰਦਸਤੀ ਹਟਾ ਦਿੱਤਾ ਗਿਆ ਅਤੇ ਮੰਗਲਵਾਰ ਨੂੰ ਜਾਂਚ ਲਈ ਲੁਧਿਆਣਾ ਦੇ ਹਸਪਤਾਲ ਲਿਜਾਇਆ ਗਿਆ। ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੰਧੇਰ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਡੱਲੇਵਾਲ ਨੂੰ ਹਟਾ ਕੇ ਉਨ੍ਹਾਂ ਦੇ ਅੰਦੋਲਨ ਨੂੰ ‘ਨਾਕਾਮ’ ਕਰਨ ਦੀ ਕੋਸ਼ਿਸ਼ ‘ਚ ਅਸਫਲ ਰਹੀ ਹੈ।