ਸੰਯੁਕਤ ਕਿਸਾਨ ਮੋਰਚਾ ਨੇ ਝੋਨੇ ਦੀ ਢਿੱਲੀ ਖਰੀਦ ਦੇ ਵਿਰੋਧ ਵਿੱਚ ਅੱਜ ਮੁੱਖ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਜਿਸ ਦੇ ਤਹਿਤ ਅੱਜ ਕਿਸਾਨਾਂ ਨੇ 11 ਵਜੇ ਤੋਂ ਤਿੰਨ ਵਜੇ ਤੱਕ ਧਰਨਾ ਲਾ ਕੇ ਮੰਡੀਆਂ ਨੂੰ ਜਾਣ ਵਾਲੀਆਂ ਮੇਨ ਸੜਕਾਂ ਕਿਸਾਨ ਜਥੇਬੰਦੀ ਧਰਨਾ ਦਿੱਤਾ। ਜਿਸ ਨਾਲ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਆਪਣੀ ਮੰਜ਼ਿਲ ਤੇ ਪਹੁੰਚਣ ਵਿੱਚ ਕਾਫੀ ਜਦੋਂ ਜਹਿਦ ਕਰਨੀ ਪੈ ਰਹੀ ਹੈ। ਮੌਕੇ ‘ਤੇ ਮੌਜੂਦ ਪੁਲਿਸ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਰੂਟ ‘ਤੇ ਆਵਾਜਾਈ ਨੂੰ ਡਾਇਵਰਟ ਕਰ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨਾਂ ਨੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਦੀਆਂ ਮੁੱਖ ਸੜਕਾਂ ਨੂੰ 4 ਘੰਟੇ ਲਈ ਜਾਮ ਕਰ ਦਿੱਤਾ ਗਿਆ। ਸੰਯੁਕਤ ਕਿਸਾਨ ਮੋਰਚਾ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕੱਲ੍ਹ ਕਿਹਾ ਸੀ ਕਿ ਸੜਕਾਂ ਜਾਮ ਕਰਨ ਦਾ ਫੈਸਲਾ 19 ਅਕਤੂਬਰ ਨੂੰ ਹੀ ਲਿਆ ਗਿਆ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਸੂਬਾ ਸਰਕਾਰ 4 ਦਿਨਾਂ ਦੇ ਅੰਦਰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਵੇ।