Friday, November 22, 2024
spot_img

ਪੰਜਾਬ ‘ਚ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ : ਜਲੰਧਰ ਦੇ DC ਸਮੇਤ 2 ਪੁਲਿਸ ਅਫ਼ਸਰਾਂ ਦੇ ਤਬਾਦਲੇ ਦੇ ਹੁਕਮ ਜਾਰੀ

Must read

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਪੰਜਾਬ ਵਿਚ ਵੱਡਾ ਐਕਸ਼ਨ ਲਿਆ ਹੈ। ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਸਣੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ ਰੋਪੜ ਰੇਂਜ ਦੇ ADGP ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ DIG ਨਰਿੰਦਰ ਭਾਰਗਵ ਸ਼ਾਮਲ ਹਨ। ਇਨ੍ਹਾਂ ਦੀ ਜਗ੍ਹਾ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।

ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਹੁਕਮਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਲਿਖਿਆ ਗਿਆ ਹੈ ਕਿ ਇਹ ਤੈਅ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਬਾਹਰ ਕਿਤੇ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਡੀਸੀ ਤਾਇਨਾਤ ਕਰਨ ਲਈ 3 ਅਧਿਕਾਰੀਆਂ 

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article