ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੌਰਾਨ ਸਕੂਲ-ਕਾਲਜ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 14 ਅਪ੍ਰੈਲ ਦਿਨ ਸੋਮਵਾਰ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ-ਕਾਲਜ ਬੰਦ ਰਹਿਣਗੇ।