ਪੰਜਾਬ ‘ਚ ਹੈਦਰਾਬਾਦ ਬਿਰਯਾਨੀ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਜਿਸ ਨਾਲ ਬਿਰਯਾਨੀ ਖਾਣ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ, ਕਿਉਂਕਿ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਪੰਜਾਬ ਦੇ ਪ੍ਰਮੁੱਖ ਯੋਗਰਾਜ ਸ਼ਰਮਾ ਦੇ ਨਿਰਦੇਸ਼ਨ ‘ਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪਾਰਟੀ ਵਲੋਂ ਹੈਦਰਾਬਾਦੀ ਬਿਰਯਾਨੀ ਦੀ ਦੁਕਾਨਾਂ ਨੂੰ ਲੈਕੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਇਸੇ ਕੜੀ ਦੇ ਤਹਿਤ ਰੇਖੀ ਚੌਕ ਸਥਿਤ
ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਿਵ ਸੈਨਾ ਪੰਜਾਬ ਦੇ ਬੁਲਾਰੇ ਚੰਦਰਕਾਂਤ ਚੱਢਾ ਅਤੇ ਯੁਵਾ ਸੈਨਾ ਪੰਜਾਬ ਦੇ ਜਰਨਲ ਸਕੱਤਰ ਗੌਤਮ ਸੂਦ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਪਿਛਲੇ ਕੁਝ ਸਮੇਂ ਵਿੱਚ ਹੈਦਰਾਬਾਦੀ ਬਿਰਯਾਨੀ, ਸ਼ਾਮਾ ਬਿਰਯਾਨੀ, ਜਾਫੀਆ ਬਿਰਯਾਨੀ, ਏਵਨ ਬਿਰਯਾਨੀ ਸਮੇਤ ਵੱਖ ਵੱਖ ਨਾਮਾਂ ਤੋਂ ਬਿਰਯਾਨੀ ਦੀ ਦੁਕਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜੋ ਕਿ ਬੰਦ ਹੋਣੀਆਂ ਚਾਹੀਦੀਆਂ ਹਨ। ਉਹਨਾਂ ਨੇ ਕਿਹਾ ਹੈ ਕਿ ਸਾਰੇ ਬਿਰਯਾਨੀ ਵੇਚਣ ਵਾਲੇ ਬਾਹਰੀ ਰਾਜਾਂ ਸਮੇਤ ਸਮੂਹ ਮੁਸਲਿਮ ਭਾਈਚਾਰੇ ਨਾਲ ਸਬੰਧਤ ਲੋਕ ਹਨ। ਸ਼ਿਵ ਸੈਨਾ ਨੇ ਪੰਜਾਬ ਦੇ ਬਾਹਰਲੇ ਸੂਬਿਆਂ ਤੋਂ ਆਏ ਲੋਕਾਂ ਵਲੋਂ ਬਿਰਯਾਨੀ ਦੀਆਂ ਦੁਕਾਨਾਂ ਚਲਾ ਰਹੇ ਲੋਕਾਂ ਦੀ ਮੁਕੰਮਲ ਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ਤੇ ਸੋਮਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਦਫ਼ਤਰਾਂ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਸ਼ਿਵ ਸੈਨਾ ਮੁੱਖੀ ਜ਼ਿਲ੍ਹਾ ਪ੍ਰਧਾਨ ਨਿਤਿਨ ਘੰਡ, ਕਾਰਜਕਾਰੀ ਪ੍ਰਧਾਨ ਵਰੁਣ ਖੰਨਾ, ਕੋਸ਼ਿਕ ਪ੍ਰਧਾਨ ਯੋਗੇਸ਼ ਬਾਂਸਲ, ਜਿਲ੍ਹਾ ਪ੍ਰਧਾਨ ਦੀਪਕ ਰਾਣਾ ਅਤੇ ਸ਼ਹਿਰੀ ਪ੍ਰਧਾਨ ਬੰਟੀ ਸੋਢੀ ਆਦਿ ਸ਼ਾਮਿਲ ਹੈ।