ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੋ ਰਹੀ ਮੱਠੀ ਖ਼ਰੀਦ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬੀਤੇ ਦਿਨ 17 ਅਕਤੂਬਰ ਤੋਂ ਪੂਰੇ ਪੰਜਾਬ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਨ ਦਾ ਅਤੇ 18 ਅਕਤੂਬਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦੇ ਘਰਾਂ ਬਾਹਰ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਸੀ ਜਾਵੇਗਾ। ਪਰ ਅੱਜ ਯਾਨੀ 17 ਅਕਤੂਬਰ ਨੂੰ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਫ੍ਰੀ ਨਹੀਂ ਕਰਵਾਏ।
ਭਾਰਤੀ ਕਿਸਾਨ ਯੂਨੀਅਨ ਅੱਜ ਕੌਮੀ ਮਾਰਗ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਪਲਾਜ਼ਾ ’ਤੇ ਧਰਨਾ ਦੇਣ ਪੁੱਜੀ। ਕਿਸਾਨਾਂ ਵੱਲੋਂ ਦਿੱਲੀ ਅੰਮ੍ਰਿਤਸਰ ਹਾਈਵੇਅ ਫਿਲੌਰ ਵਿਖੇ ਕੌਮੀ ਮਾਰਗ ਜਾਮ ਕੀਤਾ ਗਿਆ। ਕਿਸਾਨਾਂ ਵੱਲੋਂ ਲਗਾਏ ਇਸ ਜਾਮ ‘ਤੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ।